Thursday, September 19, 2024

14 ਫਰਵਰੀ ਤੇ 17 ਫਰਵਰੀ ਨੂੰ ਐਲਾਨਿਆ ਡਰਾਈ ਡੇਅ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਦੇ ਅਧਿਕਾਰ ਖੇਤਰ ਨਗਰ ਕੌਂਸਲ ਦੀ ਵਾਰਡ ਨੰਬਰ 37, ਨਗਰ ਪੰਚਾਇਤ ਰਈਆ, ਅਜਨਾਲਾ, ਰਮਦਾਸ, ਮਜੀਠਾ ਅਤੇ ਜੰਡਿਆਲਾ ਗੁਰੂ ਦੀ ਹਦੂਦ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ, ਨਿਰਵਿਘਨ ਅਤੇ ਅਮਨ ਪੂਰਵਕ ਵੋਟਾਂ ਪਾਉਣ ਦੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਹਰੇਕ ਪਿੰਡ ਵਿੱਚ ਵੋਟਾਂ ਵਾਲੇ ਦਿਨ 14 ਫਰਵਰੀ ਅਤੇ 17 ਫਰਵਰੀ 2021 ਡਰਾਈ ਡੇਅ ਐਲਾਨ ਦਿੱਤਾ ਗਿਆ ਹੈ ।
ਉਨਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਦੇ ਆਦੇਸ਼ਾਂ ਅਨੁਸਾਰ ਨਗਰ ਕੌਂਸਲ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਨਗਰ ਕੌਂਸਲ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ 14 ਫਰਵਰੀ 2021 ਨੂੰ ਪੈਣੀਆਂ ਹਨ ਅਤੇ ਇਹਨਾਂ ਦੀ ਗਿਣਤੀ 17 ਫਰਵਰੀ 2021 ਨੂੰ ਹੋਣੀ ਹੈ।ਇਸ ਲਈ ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਦੇ ਅਧਾਰ ‘ਤੇ ਜ਼ਿਲਾ ਅੰਮ੍ਰਿਤਸਰ ਦੀ ਨਗਰ ਕੌਂਸਲ ਦੀ ਵਾਰਡ ਨੰਬਰ 37, ਨਗਰ ਪੰਚਾਇਤ ਰਈਆ, ਅਜਨਾਲਾ, ਰਮਦਾਸ, ਮਜੀਠਾ ਅਤੇ ਜੰਡਿਆਲਾ ਗੁਰੂ ਦੀ ਹਦੂਦ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ, ਨਿਰਵਿਘਨ ਅਤੇ ਅਮਨ-ਪੂਰਵਕ ਵੋਟਾਂ ਪਾਉਣ ਦੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਹਰੇਕ ਪਿੰਡ ਵਿੱਚ ਕਿਸੇ ਹੋਟਲ, ਦੁਕਾਨ, ਰੈਸਟੋਰੈਂਟ, ਬੀਅਰ ਬਾਰ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ ਅਤੇ ਸਟੋਰ ਕਰਨ ਅਤੇ ਹੋਰ ਨਸ਼ੀਲੀਆਂ ਪਦਾਰਥਾਂ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਹੋਵੇਗੀ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।ਇਹ ਹੁਕਮ 14 ਫਰਵਰੀ ਅਤੇ 17 ਫਰਵਰੀ 2021 ਲਈ ਹੀ ਲਾਗੂ ਹੋਵੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …