ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲੇ ਦੇ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ
ਲਈ ਲਗਾਏ ਜਾ ਰਹੇ ਰੋਜ਼ਗਾਰ ਮੇਲੇ/ ਪਲੇਸਮੈਂਟ ਕੈਂਪ ਜ਼ਿਲੇ ਦੇ ਪ੍ਰਾਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ।ਜ਼ਿਲਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਸੰਗਰੂਰ ਜ਼ਿਲੇ ਦੀਆਂ 4 ਲੜਕੀਆਂ ਦੀ ਟਰਾਈਡੈਟ ਗਰੁੱਪ ਬਰਨਾਲਾ ਵਿਖੇ ਚੌਥੇ ਬੈਚ ਵਿੱਚ ਨੋਕਰੀ ਲਈ ਚੋਣ ਹੋਈ ਹੈ।ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੀਆਂ ਕੰਪਨੀ ‘ਚ ਬਤੌਰ ਵਰਕਰ ਨਿਯੁੱਕਤ ਹੋਈਆਂ ਲੜਕੀਆਂ ਨੂੰ 18 ਹਜ਼ਾਰ ਪਏ ਮਹੀਨਾ ਤਨਖਾਹ ਮਿਲੇਗੀ। ਟਰਾਈਡੈਟ ਗਰੁੱਪ ਬਰਨਾਲਾ ‘ਚ ਨੋਕਰੀ ਹਾਸਿਲ ਕਰਨ ਵਾਲੀਆਂ ਸਤਨਾਮ ਕੌਰ ਪਿੰਡ ਚੌਂਦਾ ਮਾਲਰੇਕੋਟਲਾ, ਅੰਚਲ ਵਾਸੀ ਸੰਗਰੂਰ, ਮਨਦੀਪ ਕੌਰ ਪਿੰਡ ਚੌਂਦਾ ਮਾਲਰੇਕੋਟਲਾ, ਰਜਨੀ ਰਾਣੀ ਆਦਿ ਨੇ ਕਿਹਾ ਕਿ ਉਹ ਨੌਕਰੀ ਦੀ ਭਾਲ ‘ਚ ਸਨ ਤੇ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ ਰੋਜ਼ਗਾਰ ਦਫ਼ਤਰ ਸੰਗਰੂਰ ਨਾਲ ਜੁੜ ਕੇ ਰੋਜ਼ਗਾਰ ਦੇ ਕਾਬਿਲ ਹੋਈਆਂ ਹਨ।ਜਿਸ ਲਈ ਉਹ ਪੰਜਾਬ ਸਰਕਾਰ ਦੀਆਂ ਧੰਨਵਾਦੀ ਹਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media