ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਵਿੱਦਿਆ ਦਾਨੀ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ
ਵਾਲਿਆਂ ਦੇ ਇੰਜੀਨੀਅਰ ਵਜੋਂ ਜਾਣੇ ਜਾਂਦੇ ਅਨਿਨ ਸੇਵਕ ਸੰਤ ਬਚਨ ਸਿੰਘ (ਸਾਬਕਾ ਪ੍ਰਧਾਨ ਅਕਾਲ ਕਾਲਜ ਕੌਂਸਲ) ਦੀ 30ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 9 ਫਰਵਰੀ ਨੂੰ ਸੰਤ ਸੇਵਕ ਜਥਾ ਅਤੇ ਅਕਾਲ ਕਾਲਜ ਕੌਂਸਲ ਵਲੋਂ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਹੋਵੇਗਾ।ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਭਾਈ ਸਤਨਾਮ ਸਿੰਘ ਅਤੇ ਪ੍ਰਚਾਰਕ ਬਾਬਾ ਬਲਜੀਤ ਸਿੰਘ ਫੱਕਰ ਨੇ ਦੱਸਿਆ ਕਿ ਇਸ ਸਮੇਂ ਉਚ ਕੋਟੀ ਦੇ ਵਿਦਵਾਨ ਗੁਣੀ ਗਿਆਨੀ-ਮਹਾਪੁਰਸ਼, ਰਾਗੀ, ਢਾਡੀ ਜਥਿਆਂ ਸਮੇਤ ਸਾਧੂ, ਸੰਤ, ਮਹਾਤਮਾ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਤ ਬਾਬਾ ਬਚਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media