ਨਵਾਂਸ਼ਹਿਰ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਅਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੰਜਾਬ
ਸਰਕਾਰ ਵੱਲੋਂ ਚਲਾਏ ਜਾ ਰਹੇ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਚਾਹਲ ਕਲਾਂ ਵਿਖੇ ਨਵੀਂ ਜਲ ਸਪਲਾਈ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ।45 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚਾਹਲ ਕਲਾਂ ਦੇ 361 ਘਰਾਂ ਦੇ 2079 ਪਿੰਡ ਵਾਸੀਆਂ ਨੂੰ ਨਿਰਵਿਘਨ ਅਤੇ ਸਵੱਛ ਪੀਣ ਵਾਲਾ ਪਾਣੀ ਉਪਲੱਬਧ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ 150 ਮੀਟਰ ਦੇ ਬੋਰ ਅਤੇ 50 ਹਜ਼ਾਰ ਲੀਟਰ ਸਮਰੱਥਾ ਵਾਲੀ ਟੈਂਕੀ ਰਾਹੀਂ ਘਰਾਂ ਵਿਚ ਵਾਟਰ ਕੁਨੈਕਸ਼ਨ ਲਗਾ ਕੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।ਇਥੇ ਪੈਂਦੀਆਂ ਸਾਰੀਆਂ 485 ਰੂਰਲ ਹੈਬੀਟੇਸ਼ਨਾਂ ਦੇ 109808 ਘਰਾਂ ਨੂੰ ‘ਫੁਲੀ ਹਾਊਸਹੋਲਡ ਟੈਪ ਕੁਨੈਕਸ਼ਨ’ ਰਾਹੀਂ ਜਲ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 341 ਹੈਬੀਟੇਸ਼ਨਾਂ ਮੈਦਾਨੀ ਇਲਾਕੇ ਅਤੇ 144 ਹੈਬੀਟੇਸ਼ਨਾਂ ਕੰਢੀ ਇਲਾਕੇ ਵਿਚ ਪੈਂਦੀਆਂ ਹਨ।ਇਨ੍ਹਾਂ ਸਾਰੀਆਂ ਹੈਬੀਟੇਸ਼ਨਾਂ ਨੂੰ 294 ਜਲ ਸਪਲਾਈ ਸਕੀਮਾਂ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਵਿਚ 182 ਨੂੰ ਸਿੰਗਲ ਵਿਲੇਜ ਜਲ ਸਪਲਾਈ ਸਕੀਮਾਂ ਅਤੇ 112 ਨੂੰ ਮਲਟੀ ਵਿਲੇਜ ਜਲ ਸਪਲਾਈ ਸਕੀਮਾਂ ਹਨ। ਉਨ੍ਹਾਂ ਕਿਹਾ ਕਿ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਨਾਲ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ ਅਤੇ ਜਿਥੇ ਕਿਤੇ ਲੋੜ ਪਵੇਗੀ, ਉਥੇ ਮਲਟੀ ਵਿਲੇਜ ਜਲ ਸਪਲਾਈ ਸਕੀਮ ਨੂੰ ਸਿੰਗਲ ਵਿਲੇਜ ਵਿਚ ਤਬਦੀਲ ਕੀਤਾ ਜਾਵੇਗਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media