Thursday, September 19, 2024

ਕੇਂਦਰੀ ਸਿੱਖ ਅਜਾਇਬ ਘਰ ’ਚ 15 ਫ਼ਰਵਰੀ ਨੂੰ ਲੱਗੇਗੀ ਸ਼ਹੀਦ ਭਾਈ ਲਸ਼ਮਣ ਸਿੰਘ ਦੀ ਤਸਵੀਰ

ਅੰਮ੍ਰਿਤਸਰ, 10 ਫ਼ਰਵਰੀ (ਗੁਰਪ੍ਰੀਤ ਸਿੰਘ) – ਗੋਧਰਪੁਰ ਵਿਖੇ ਸ਼ਹੀਦ ਭਾਈ ਲਸ਼ਮਣ ਸਿੰਘ ਦਾ ਪਰਿਵਾਰ ਵੱਸਿਆ ਸੀ, ਜਿਨ੍ਹਾਂ ਦੀ ਯਾਦ ਵਿਚ ਉਥੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ ਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ 15 ਫ਼ਰਵਰੀ ਨੂੰ ਸ਼ਹੀਦ ਭਾਈ ਲਸ਼ਮਣ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀ ਜਾਵੇਗੀ।ਇਸ ਦੇ ਨਾਲ ਹੀ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਦਾ ਜਥਾ ਭੇਜਿਆ ਜਾਵੇਗਾ।ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਉਨ੍ਹਾਂ ਦੱਸਿਆ ਕਿ ਵਿਸ਼ਾਲ ਸਮਾਗਮਾਂ ਤੋਂ ਇਲਾਵਾ ਨਗਰ ਕੀਰਤਨ ਵੀ ਵਿਸ਼ੇਸ਼ ਹੋਣਗੇ।ਇਕ ਨਗਰ ਕੀਰਤਨ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਤੀਕ ਸਜਾਇਆ ਜਾਵੇਗਾ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ `ਸਵੱਛਤਾ ਪਖਵਾੜਾ` ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਭਾਰਤ ਸਰਕਾਰ ਅਤੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ …