Monday, April 20, 2026

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਰੋਕ

ਭਾਰਤ-ਪਾਕਿ ਸੀਮਾ ਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਮਨਾਹੀ ਦੇ ਹੁਕਮ ਲਾਗੂ

ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) -ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
                 ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਪਾਬੰਦੀ ਦਾ ਇਹ ਹੁਕਮ ਇੱਕ ਤਰਫਾ ਜਾਰੀ ਕੀਤਾ ਜਾਂਦਾ ਹੈ, ਜੋ 14 ਮਾਰਚ 2021 ਤੱਕ ਲਾਗੂ ਰਹੇਗਾ।
ਇਸੇ ਤਰਾਂ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲਾ ਅੰਮ੍ਰਿਤਸਰ ਨਾਲ ਲੱਗਦੀ ਭਾਰਤ-ਪਾਕਿ ਸੀਮਾ ਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
                  ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ।ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਮਨਾਹੀ ਦਾ ਹੁਕਮ ਜਾਰੀ ਕੀਤਾ ਗਿਆ ਹੈ, ਜੋ 20 ਮਾਰਚ 2021 ਤੱਕ ਲਾਗੂ ਰਹੇਗਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …