Saturday, September 21, 2024

ਨਸ਼ਾ ਛੁਡਾਊ ਕੇਂਦਰਾਂ ‘ਚ ਇਲਾਜ਼ ਕਰਵਾ ਰਹੇ ਵਿਅਕਤੀਆਂ ਨੂੰ ਬਣਾਇਆ ਜਾਵੇਗਾ ਰੁਜ਼ਗਾਰ ਦੇ ਕਾਬਿਲ- ਰੋਜ਼ਗਾਰ ਅਫਸਰ

ਪਠਾਨਕੋਟ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਰੈਡ ਸਕਾਈ ਅਧੀਨ ਨਸ਼ਾ ਮੁਕਤੀ ਕੇਂਦਰ ਵਿੱਚ ਇਲਾਜ਼ ਕਰਵਾ ਰਹੇ ਨੋਜਵਾਨਾਂ ਨੂੰ ਨੋਕਰੀ, ਸਵੈ-ਰੋਜ਼ਗਾਰ ਤੇ ਹੁਨਰਮੰਦ ਬਣਾਉੁਣ ਲਈ ਉਪਰਾਲੇ ਸ਼ੁਰੂ ਕੀਤੇ ਜਾਣਗੇ।ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਨਸ਼ਾ ਛਡਾਉ ਕੇਂਦਰਾਂ ‘ਚ ਇਲਾਜ਼ ਕਰਵਾ ਰਹੇ ਨੋਜਵਾਨਾਂ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।ਜਿਸ ਤਹਿਤ ਨੋਜਵਾਨਾਂ ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਹੁਨਰਮੰਦ ਬਣਾ ਕੇ ਉਹਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰਕੇ ਆਪਣਾ ਭਵਿੱਖ ਸੰਵਾਰ ਸਕਣ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …