Friday, September 25, 2026

ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ 56 ਹੋਰ ਸੇਵਾਵਾਂ ਸ਼ਾਮਲ – ਡਿਪਟੀ ਕਮਿਸ਼ਨਰ

ਕਪੂਰਥਲਾ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੁਅਲ ਤਰੀਕੇ ਰਾਹੀਂ ਸੇਵਾ ਕੇਂਦਰਾਂ ਵਿੱਚ 56 ਨਵੀਆਂ ਸੇਵਾਵਾਂ ਦੀ ਆਨਲਾਇਨ ਸ਼ੁਰੂਆਤ ਕਰਨ ਸਬੰਧੀ ਹੋਏ ਸਮਾਗਮ ਵਿਚ ਭਾਗ ਲੈਣ ਪਿਛੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਨੇ ਵਿਸਥਾਰ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 20 ਸੇਵਾ ਕੇਂਦਰ ਚੱਲ ਰਹੇ ਹਨ।ਜਿੰਨਾਂ ਵਿਚ ਫਗਵਾੜਾ ਦੇ 4 ਅਤੇ ਸੁਲਤਾਨਪੁਰ ਲੋਧੀ ਦੇ 5, ਭੁਲੱਥ ਦੇ 4 ਅਤੇ ਕਪੂਰਥਲਾ ਦੇ 7 ਸੇਵਾ ਕੇਂਦਰ ਸ਼ਾਮਲ ਹਨ।ਇਹਨਾਂ ਵਿੱਚ ਇਹ ਸਾਰੀਆਂ 56 ਸੇਵਾਵਾਂ ਦਾ ਲਾਭ ਆਮ ਜਨਤਾ ਨੂੰ ਮਿਲੇਗਾ, ਜਿਸ ਵਿੱਚ ਟਰਾਂਸਪੋਰਟ ਵਿਭਾਗ ਨਾਲ ਸਬੰਧਤ 35 ਸੇਵਾਵਾਂ, ਸਾਂਝ ਕੇਂਦਰਾਂ ਨਾਲ ਸਬੰਧਤ 20 ਸੇਵਾਵਾਂ ਅਤੇ ਰੈਵੀਨਿਊ ਨਾਲ ਸਬੰਧਤ 1 ਸੇਵਾ ਆਮ ਜਨਤਾ ਦੀ ਸਹੂਲਤ ਲਈ ਲਾਹੇਵੰਦ ਹੋਵੇਗੀ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨਾਗਰਿਕਾਂ ਦੀ ਭਲਾਈ ਹਿੱਤ ਇਹ ਫੈਸਲਾ ਲਿਆ ਗਿਆ ਹੈ।
                     ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਕੁੱਝ ਲਾਭਪਾਤਰੀਆਂ ਨੂੰ ਆਨਲਾਈਨ ਸ਼ੁਰੂ ਕੀਤੀਆਂ ਗਈਆਂ ਸੇਵਾਵਾਂ ਰਾਹੀਂ ਮਿਲੇ ਸਰਟੀਫਿਕੇਟ ਵੀ ਦਿੱਤੇ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਮੈਡਮ ਕਨਿਕਾ ਜ਼ਿਲ੍ਹਾ ਟੈਕਨੀਕਲ ਕੋਆਰਡੀਨੇਟਰ, ਚਾਨਕਿਆ ਆਨੰਦ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਆਦਿ ਹਾਜ਼ਰ ਸਨ ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …