ਅੰਮ੍ਰਿਤਸਰ, 10 ਫਰਵਰੀ (ਖੁਰਮਣੀਆਂ) – ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੇ ‘ਫ਼ੇਥ ਹਾਊਸ’ ਵੱਲੋਂ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਫ਼ੈਲਾਉਣ ਲਈ ‘ਰੋਡ ਸੇਫ਼ਟੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਮੌਕੇ ਸੁਰਿੰਦਰਪਾਲ ਸਿੰਘ ਟ੍ਰੈਫ਼ਿਕ ਮਾਰਸ਼ਲ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੜਕ ਸੁਰੱਖਿਆ ਅਤੇ ਟ੍ਰੈਫ਼ਿਕ ਨਿਯਮਾਂ ’ਤੇ ਵਿਸ਼ੇਸ਼ ਭਾਸ਼ਣ ਦਿੱਤਾ।
ਪ੍ਰੋਗਰਾਮ ਦੀ ਸ਼ੁਰੂਆਤ ’ਚ ਪ੍ਰਿੰਸੀਪਲ ਡਾ. ਢਿੱਲੋਂ ਨੇ ਕਿਹਾ ਕਿ ਕਾਲਜ ‘ਚ ਵਿਦਿਆਰਥੀਆਂ ਨੂੰ ਨਾ ਸਿਰਫ਼ ਨਿਪੁੰਨ ਅਧਿਆਪਕ, ਸਗੋਂ ਇਕ ਜਿੰਮੇਵਾਰ ਨਾਗਰਿਕ ਵੀ ਬਣਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਆਵਾਜਾਈ ਦੌਰਾਨ ਹੋਣ ਵਾਲੀਆਂ ਸੜਕੀ ਦੁਰਘਟਨਾਵਾਂ ਤੋਂ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਾਅ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਜਰੂਰੀ ਹੈ।ਪ੍ਰੋਗਰਾਮ ਮੌਕੇ ਉਚੇਚੇ ਤੌਰ ’ਤੇ ਏ.ਡੀ.ਸੀ.ਪੀ ਰਾਜਿੰਦਰ ਸਿੰਘ ਭੰਡਾਲ ਵੀ ਪੁੱਜੇ, ਜਿੰਨ੍ਹਾਂ ਦਾ ਪਿ੍ਰੰ: ਢਿੱਲੋਂ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ।
ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ’ਚ ਦੁਰਘਟਨਾਵਾਂ ਦਿਨ-ਬ-ਦਿਨ ਵਧ ਰਹੀਆ ਹਨ, ਜਿਸ ਨਾਲ ਕਿ ਦੇਸ਼ ਨੂੰ ਆਰਥਿਕ ਪਖੋਂ ਬਹੁਤ ਨੁਕਸਾਨ ਹੁੰਦਾ ਹੈ ਜਿਸ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਜਿਹੜਾ ਕਿ ਕੋਈ ਨਾ ਕੋਈ ਵਾਹਨ ਚਲਾਉਂਦਾ ਹੈ, ਉਸਨੂੰ ਆਵਾਜਾਈ ਨਿਯਮਾਂ ਦੀ ਸੰਪੂਰਨ ਜਾਣਕਾਰੀ ਹੋਣੀ ਚਾਹੀਦੀ ਹੈ।ਉਸਦਾ ਫ਼ਰਜ ਬਣਦਾ ਹੈ ਕਿ ਉਹ ਇਨ੍ਹਾਂ ਨਿਯਮਾਂ ਦੀ ਪਾਲਣਾ ’ਚ ਕੋਈ ਕੁਤਾਹੀ ਨਾ ਵਰਤੇ।
ਇਸ ਸਮੇਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਅਤੇ ਟ੍ਰੈਫ਼ਿਕ ਮਾਰਸ਼ਲ ਸੁਰਿੰਦਰਪਾਲ ਸਿੰਘ ਨੂੰ ਯਾਦਗਾਰੀ ਚਿੰਨ ਨਾਲ ਸਨਮਾਨਿਤ ਕੀਤਾ ਗਿਆ।
Check Also
ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜ਼ੀਹ – ਡਾ. ਰਵਜੋਤ ਸਿੰਘ
ਵਾਲਡ ਸਿਟੀ ਦੇ ਸੀਵਰੇਜ ਨੂੰ ਬਦਲਣ ਦੀ ਬਣਾਓ ਤਜਵੀਜ਼ ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – …