Wednesday, March 18, 2026

23 ਫਰਵਰੀ ਨੂੰ ਪਟਿਆਲਾ ਵਿਖੇ ਰੋਸ ਧਰਨੇ ’ਚ ਪਹੁੰਚਣ ਦੀ ਅਪੀਲ

ਪਾਵਰਕਾਮ ਦੇ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਦੇ ਹੱਕ ‘ਚ ਮਤਾ ਪਾਸ

ਸਮਰਾਲਾ, 11 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਛੋੜਾ ਦੇ ਗਏ ਸਾਥੀ ਗੁਰਦੇਵ ਸਿੰਘ ਰਾਜੇਵਾਲ, ਹਰੀ ਸਿੰਘ ਮਾਣਕੀ ਅਤੇ ਉਤਰਾਖੰਡ ਵਿਖੇ ਹੋਈ ਕੁਦਰਤੀ ਤਬਾਹੀ ਵਿੱਚ ਵਿਛੜੇ ਸਾਥੀਆਂ ਦੀ ਹੋਈ ਬੇਵਕਤੀ ਮੌਤਾਂ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਉਪਰੰਤ ਅਜਕਲ ਚੱਲ ਰਹੇ ਕਿਸਾਨੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕੀਤੀ ਗਈ।ਮੀਟਿੰਗ ਦੌਰਾਨ ਪੈਨਸ਼ਨਰਾਂ ਦੇ ਭਖਦੇ ਮਸਲੇ ਜਿਵੇਂ ਕਿ ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਪੇਅ ਸਕੇਲ ਰੀਵਾਏਜ਼ਡ ਕਰਨਾ, ਮੈਡੀਕਲ ਭੱਤਾ 2500 ਰੁਪਏ ਕਰਨਾ, ਕੈਸ਼ਲੈਸ ਇਲਾਜ਼ ਸਕੀਮ ਚਾਲੂ ਕਰਨਾ ਅਤੇ ਪੈਨਸ਼ਨਰਜ਼ ਨੂੰ ਬਿਜਲੀ ਵਰਤੋਂ ਦੀ ਰਿਆਇਤ ਦੇਣਾ, ਮੈਡੀਕਲ ਬਿੱਲ ਟਾਇਮ ਸਿਰ ਪਾਸ ਕਰਨਾ, ਪੇਅ ਬੈਂਡ ਲਾਗੂ ਕਰਨ ਆਦਿ ‘ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਮਹਿਕਮੇਂ ਤੋਂ ਪੁਰਜੋਰ ਮੰਗ ਕੀਤੀ ਗਈ ਕਿ ਪੈਨਸ਼ਨਾਂ ਦੀਆਂ ਹੱਕੀ ਮੰਗਾਂ ਤੁਰੰਤ ਮੰਨੀਆਂ ਜਾਣ।
                    ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਕਿੰਦਰ ਸਿੰਘ ਪ੍ਰਧਾਨ ਨੇ ਕਿਹਾ ਕਿ ਮੈਨੇਜਮੈਟ/ਸਰਕਾਰ ਖਿਲਾਫ 23 ਫਰਵਰੀ ਨੂੰ ਸਾਂਝਾ ਸੰਘਰਸ਼ ਕਮੇਟੀ ਵਲੋਂ ਪਟਿਆਲਾ ਰਾਜ ਪੱਧਰੀ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਅਤੇ 12 ਫਰਵਰੀ ਨੂੰ ਮੋਹਾਲੀ ਵਿਖੇ ਪੰਜਾਬ ਪੈਨਸ਼ਨਰਜ਼ ਵਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।23 ਫਰਵਰੀ ਦੇ ਧਰਨੇ ਵਿਚ ਸ਼ਾਮਲ ਹੋਣ ਲਈ ਦੋ ਬੱਸਾਂ ਜਿਨ੍ਹਾਂ ਵਿਚੋਂ ਇੱਕ ਬੱਸ ਕੋਹਾੜਾ ਅਤੇ ਦੂਸਰੀ ਮਾਛੀਵਾੜਾ ਸਾਹਿਬ ਤੋਂ ਸਵੇਰੇ 8:30 ਵਜੇ ਪਟਿਆਲਾ ਲਈ ਰਵਾਨਾ ਹੋਣਗੀਆਂ।ਉੁਨ੍ਹਾਂ ਪੈਨਸ਼ਨਰਾਂ/ ਮੁਲਾਜ਼ਮਾਂ ਨੂੰ ਇਸ ਧਰਨੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇੰਜ਼: ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ: ਜੁਗਲ ਕਿਸ਼ੋਰ ਸਾਹਨੀ, ਰਾਜਿੰਦਰਪਾਲ ਵਡੇਰਾ ਸਾਬਕਾ ਡਿਪਟੀ ਸੀ.ਏ.ਓ., ਦਰਸ਼ਨ ਸਿੰਘ ਜੇ. ਈ., ਪ੍ਰੇਮ ਕੁਮਾਰ ਸਰਕਲ ਆਗੂ, ਜਥੇਦਾਰ ਕੁਲਵੰਤ ਸਿੰਘ, ਗੁਰਮੁੱਖ ਸਿੰਘ, ਜਗਤਾਰ ਸਿੰਘ ਮੁਸ਼ਕਾਬਾਦ, ਰਾਮ ਸਰੂਪ ਸਭਰਵਾਲ, ਮਲਕੀਤ ਸਿੰਘ, ਅਮਰਜੀਤ ਸਿੰਘ, ਭੁਪਿੰਦਰਪਾਲ, ਮੋਹਣ ਸਿੰਘ ਮਾਂਗਟ, ਹਰਪਾਲ ਸਿੰਘ ਆਦਿ ਹਾਜ਼ਰ ਸਨ।
                       ਅਖੀਰ ‘ਚ ਸਕਿੰਦਰ ਸਿੰਘ ਪ੍ਰਧਾਨ ਨੇ ਮੀਟਿੰਗ ਵਿੱਚ ਆਏ ਸਾਥੀਆਂ ਦਾ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …