ਨਵਾਂਸ਼ਹਿਰ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ
ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਬੀਤੇ ਸਮੇਂ ਦੌਰਾਨ ਪਿੰਡ ਭਾਨ ਮਜਾਰਾ, ਤਹਿਸੀਲ ਨਵਾਂਸ਼ਹਿਰ ਵਿਖੇ ਕੁੱਝ ਅਣਪਛਾਤੇ ਲੋਕ ਬੇਸਹਾਰਾ ਗਾਵਾਂ/ਪਸ਼ੂਆਂ ਸੁੱਕੀ ਨਹਿਰ ਵਿਚ ਛੱਡ ਗਏ ਸਨ, ਜਿਨ੍ਹਾਂ ਨੂੰ ਨਹਿਰ ਵਿਚੋਂ ਸੁਰੱਖਿਅਤ ਬਾਹਰ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਬੜੀ ਮੁਸ਼ੱਕਤ ਕਰਨੀ ਪਈ।ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁੱਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ।ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਡੀ.ਪੀ.ਓ, ਕਾਰਜ਼ ਸਾਧਕ ਅਫ਼ਸਰ ਜਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ’ਚ ਕੋਈ ਵੀ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ।
ਇਹ ਮਨਾਹੀ ਦੇ ਹੁਕਮ 7 ਅਪ੍ਰੈਲ 2021 ਤੱਕ ਲਾਗੂ ਰਹਿਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media