Wednesday, July 2, 2025
Breaking News

ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਨੌਜਵਾਨਾਂ ਲਈ ਵਰਦਾਨ – ਰਣਬੀਰ ਸਿੰਘ ਮੂਧਲ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ।
                 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਬਿਊਰੋ ਵਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੋਕੇ ਪ੍ਰਦਾਨ ਕੀਤੇ ਜਾ ਰਹੇ ਹਨ।ਇਸ ਮੁਹਿੰਮ ਅਧੀਨ ਦਸੰਬਰ 2020 ਮਹੀਨੇ ਦੌਰਾਨ ਲਗਾਏ ਗਏ ਸਵੈ-ਰੋਜ਼ਗਾਰ ਮੇਲਿਆਂ ਦੌਰਾਨ 7969 ਲਾਭਪਾਤਰੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਾਸਤੇ ਵੱਖ-ਵੱਖ ਸਕੀਮਾਂ ਤਹਿਤ ਲਗਭਗ 136 ਕਰੋੜ ਦੇ ਕਰਜ਼ੇ ਮੁਹੱਈਆ ਕਰਵਾਏ ਗਏ।ਇਸ ਤੋਂ ਇਲਾਵਾ ਸਤੰਬਰ 2020 ਦੌਰਾਨ ਲਗਾਏ ਗਏ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਲਗਭਗ 4000 ਨੌਜਵਾਨਾਂ ਨੂੰ ਪ੍ਰਾਈਵੇਟ ਅਦਾਰਿਆਂ ਵਿੱਚ ਰੋਜ਼ਗਾਰ ਦਿਵਾਇਆ ਗਿਆ।ਹਫਤਾਵਾਰੀ ਪਲੇਸਮੈਂਟ ਕੈਂਪ ਲਗਵਾ ਕੇ ਰੋਜ਼ਗਾਰ ਬਿਊਰੋ ਵਲੋਂ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਰੋਜ਼ਗਾਰ ਬਿਊਰੋ ਵਿੱਚ ਕੈਰੀਅਰ ਕੌਸਲਿੰਗ, ਮੁਫਤ ਇੰਟਰਨੈਟ ਸੇਵਾਵਾਂ, ਲਾਇਬਰੇਰੀ ਅਤੇ ਸਵੈ-ਰੋਜ਼ਗਾਰ ਨਾਲ ਸਬੰਧਤ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਲੋਂ ਸਵੈ-ਰੋਜ਼ਗਾਰ ਸਕੀਮਾਂ ਦੀ ਜਾਣਕਾਰੀ ਵਰਗੀਆਂ ਸਹੂਲਤਾਂ ਇੱਕ ਛੱਤ ਹੇਠ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਪੰਜਾਬ ਸਰਕਾਰ ਵਲੋਂ ਨਸ਼ਾਗ੍ਰਸਤ ਨੌਜਵਾਨਾਂ ਦੇ ਮੁੜ ਵਸੇਵੇਂ ਲਈ ਮਿਸ਼ਨ ਰੈਡ ਸਕਾਈ ਸ਼ੁਰੂ ਕੀਤਾ ਗਿਆ ਹੈ, ਜਿਸ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਜਿਲ੍ਹੇ ਦੇ 50 ਅਧਿਕਾਰੀਆਂ ਨੂੰ ਮਿਸ਼ਨ ਰੈਡ ਸਕਾਈ ਅਫਸਰ ਗ੍ਰਨਿਯੁੱਕਤ ਕਰਕੇ ਲਗਭਗ 500 ਨਸ਼ਾਸਤ ਨੌਜਵਾਨਾਂ ਨੂੰ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਦੇ ਮੌਕਿਆਂ ਰਾਹੀਂ ਇਸ ਸਾਲ ਦੌਰਾਨ ਮੁੱਖ ਧਾਰਾ ਵਿੱਚ ਲਿਆਂਦਾ ਜਾਵੇਗਾ।ਉਨ੍ਹਾਂ ਨੇ ਜਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਬਿਊਰੋ ਦੀਆਂ ਸੁਵਿਧਾਵਾਂ ਦੇ ਲਾਭ ਉਠਾਉਣ ਲਈ ਵਿਭਾਗ ਦੀ ਵੈਬਸਾਈਟ www.pgrkam.com ‘ਤੇ ਆਪਣੇ ਆਪ ਨੂੰ ਰਜਿਸਟਰ ਕਰਨ ਜਾਂ ਬਿਊਰੋ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …