ਨਵਾਂਸ਼ਹਿਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਫ਼ੌਜਦਾਰੀ ਜ਼ਾਬਤਾ ਸੰਘਤਾ
1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਗਰ ਕੌਂਸਲ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਦੀ ਹਦੂਦ ਅੰਦਰ ਜਿਨ੍ਹਾਂ ਲੋਕਾਂ ਵੱਲੋਂ ਆਪਣੇ ਘਰਾਂ, ਦੁਕਾਨਾਂ ਅਤੇ ਹੋਰ ਸਥਾਨਾਂ ’ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਹਨ, ਉਨ੍ਹਾਂ ਦੇ ਮਾਲਕ ਸੀ.ਸੀ.ਟੀ.ਵੀ ਕੈਮਰਿਆਂ ਨੂੰ ਚਾਲੂ ਹਾਲਤ ਵਿਚ ਰੱਖਣਗੇ।ਪੁਲਿਸ ਵਿਭਾਗ ਵੱਲੋਂ ਸੀ. ਸੀ. ਟੀ. ਵੀ ਰਿਕਾਰਡਿੰਗ ਮੰਗਣ ’ਤੇ ਉਨ੍ਹਾਂ ਨੂੰ ਮੁਹੱਈਆ ਕਰਵਾਉਣਗੇ।ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਨਗਰ ਕੌਂਸਲ ਚੋਣ ਪ੍ਰਕਿਰਿਆ ਖ਼ਤਮ ਹੋਣ ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼, ਪੰਜਾਬ ਚੰਡੀਗੜ੍ਹ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਨਗਰ ਕੌਂਸਲ/ਨਗਰ ਪੰਚਾਇਤ ਅਤੇ ਨਗਰ ਕੌਂਸਲ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਦੀਆਂ ਚੋਣਾਂ 14 ਫਰਵਰੀ 2021 ਨੂੰ ਹੋ ਰਹੀਆਂ ਹਨ। ਇਹ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ-ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਲੜਾਈ-ਝਗੜੇ ਹੋਣ ਦੀ ਸੂਰਤ ਵਿਚ ਪੁਲਿਸ ਵਿਭਾਗ ਨੂੰ ਸੀ.ਸੀ.ਟੀ.ਵੀ ਰਿਕਾਰਡਿੰਗ ਦੀ ਲੋੜ ਪੈ ਸਕਦੀ ਹੈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media