ਨਵਾਂਸ਼ਹਿਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ
ਮੈਜਿਸਟ੍ਰੇਟ ਹਰਪ੍ਰੀਤ ਕੌਰ ਵੱਲੋਂ ਅੱਜ ‘ਸਖੀ ਵਨ ਸਟਾਪ ਸੈਂਟਰ’ ਨਵਾਂਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ ਗਈ।ਉਨ੍ਹਾਂ ਹਿੰਸਾ ਪੀੜਤ ਔਰਤਾਂ, ਜਿਨ੍ਹਾਂ ਨੂੰ ਇਸ ਸੈਂਟਰ ਵੱਲੋਂ ਇਲਾਜ਼, ਕਾਨੂੰਨੀ ਸਹਾਇਤਾ ਅਤੇ ਮਾਨਸਿਕ ਰਾਹਤ ਲਈ ਕਾਊਂਸਲਿੰਗ ਅਤੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ, ਦੇ ਕੇਸ ਰਜਿਸਟਰ ਦੀ ਵੀ ਚੈਕਿੰਗ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਸੈਂਟਰ ਵਿਚ ਮਦਦ ਲਈ ਆਉਣ ਵਾਲੀ ਹਰੇਕ ਪੀੜਤ ਔਰਤ, ਜਿਸ ਨੂੰ ਮੁਫ਼ਤ ਕਾਨੂੰਨੀ ਸਲਾਹ ਜਾਂ ਵਕੀਲ ਦੀਆਂ ਮੁਫ਼ਤ ਸੇਵਾਵਾਂ ਚਾਹੀਦੀਆਂ ਹੋਣ, ਨੂੰ ਤੁਰੰਤ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਭੇਜਣ ਦੇ ਹੁਕਮ ਜਾਰੀ ਕੀਤੇ।ਉਨ੍ਹਾਂ ਕਿਹਾ ਕਿ ‘ਸਖੀ ਵਨ ਸਟਾਪ ਸੈਂਟਰ’ ਵੱਲੋਂ ਹਿੰਸਾ ਪੀੜਤ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਮੁਸ਼ਕਲ ਦੀ ਘੜੀ ਵਿਚ ਇਸ ਸੈਂਟਰ ਤੋਂ ਮਿਲਣ ਵਾਲੀਆਂ ਸਹੂਲਤਾਂ ਪ੍ਰਾਪਤ ਕਰਨ ਸਕਣ।
ਇਸ ਮੌਕੇ ਸੈਂਟਰ ਐਡਮਨਿਸਟ੍ਰੇਟਰ ਮਨਜੀਤ ਕੌਰ ਨੇ ਦੱਸਿਆ ਕਿ ‘ਸਖੀ ਵਨ ਸਟਾਪ ਸੈਂਟਰ’ ਵਿਚ ਹੁਣ ਤੱਕ ਕੁੱਲ 242 ਕੇਸ ਰਜਿਸਟਰ ਕੀਤੇ ਗਏ, ਜਿਨ੍ਹਾਂ ਵਿਚੋਂ 225 ਕੇਸਾਂ ਦਾ ਦੋਵਾਂ ਧਿਰਾਂ ਦੀ ਕਾੳੂਂਸਲਿੰਗ ਕਰਨ ਉਪਰੰਤ ਆਪਸੀ ਰਾਜੀਨਾਮਾ ਕਰਵਾਇਆ ਗਿਆ।ਉਨ੍ਹਾਂ ਦੱਸਿਆ ਕਿ 7 ਕੇਸ ਕਾਰਵਾਈ ਲਈ ਪੰਜਾਬ ਪੁਲਿਸ ਅਤੇ 7 ਕੇਸ ਹੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਭੇਜੇ ਗਏ ਹਨ।
ਇਸ ਮੌਕੇ ਰਜਿੰਦਰ ਸਿੰਘ, ਜਸਬੀਰ ਕੌਰ, ਪੈਰਾ ਮੈਡੀਕਲ ਵਲੰਟੀਅਰ ਵਾਸਦੇਵ ਪਰਦੇਸੀ ਅਤੇ ਹੋਰ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media