Thursday, April 16, 2026

ਡਿਪਟੀ ਕਮਿਸ਼ਨਰ ਵੱਲੋਂ ਡੀ.ਬੀ.ਈ.ਈ ਦੀ ਕਾਰਜਸ਼ੀਲਤਾ ਵਧਾਉਣ ਦੇ ਆਦੇਸ਼

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮ ਦੀ ਕੀਤੀ ਸਮੀਖਿਆ

ਨਵਾਂਸ਼ਹਿਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਿਊਰੋ ਦੀ ਕਾਰਜਸ਼ੀਲਤਾ ਵਧਾਉਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਵੱਧ ਤੋਂ ਵੱਧ ਪਲੇਸਮੈਂਟ ਕੈਂਪ ਲਗਾਏ ਜਾਣ ਦੇ ਉਪਰਾਲੇ ਕੀਤੇ ਜਾਣ, ਤਾਂ ਜੋ ਪਿੰਡਾਂ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਇਸ ਦੇ ਨਾਲ ਹੀ ਉਨ੍ਹਾਂ ਰੋਜ਼ਗਾਰ ਦੇ ਨਾਲ-ਨਾਲ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਨਾਲ ਲਾਭਪਾਤਰੀਆਂ ਨੂੰ ਜੋੜਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਹੁਨਰ ਵਿਕਾਸ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਨੌਜਵਾਨ ਹੁਨਰ ਸਿਖਲਾਈ ਪ੍ਰਾਪਤ ਕਰ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਕਾਬਿਲ ਬਣ ਸਕਣ।ਉਨ੍ਹਾਂ ਨਸ਼ਾ ਮੁਕਤ ਹੋਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਸਮੀਖਿਆ ਕੀਤੀ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਢੁਕਵੇਂ ਮੌਕੇ ਉਪਲਬੱਧ ਕਰਵਾਉਣ ਦੇ ਆਦੇਸ਼ ਦਿੱਤੇ, ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।
                  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …