ਨਵਾਂਸ਼ਹਿਰ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਕੌਂਸਲ ਚੋਣਾਂ ਸਬੰਧੀ ਅੱਜ
ਚੋਣ ਅਮਲੇ ਦੀ ਤੀਜੀ ਰਿਹਰਸਲ ਐਸ.ਡੀ.ਐਮ ਜਗਦੀਸ਼ ਸਿੰਘ ਜੌਹਲ ਅਤੇ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਆਰ.ਕੇ ਆਰੀਆ ਕਾਲਜ ਵਿਖੇ ਕਰਵਾਈ ਗਈ।ਇਸ ਦੌਰਾਨ ਜ਼ਿਲ੍ਹਾ ਮਾਸਟਰ ਟ੍ਰੇਨਰ ਡਾ. ਸੁਰਿੰਦਰ ਪਾਲ ਅਗਨੀਹੋਤਰੀ ਅਤੇ ਨੋਡਲ ਅਫ਼ਸਰ (ਸਵੀਪ) ਲੈਕਚਰਾਰ ਸੁਰਜੀਤ ਸਿੰਘ ਮਝੂਰ ਵੱਲੋਂ ਬੜੇ ਦੀ ਸੁਚੱਜੇ ਢੰਗ ਨਾਲ ਈ.ਵੀ.ਐਮ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ।ਈ.ਵੀ.ਐਮ ਦੇ ਬੈਲਟ ਅਤੇ ਕੰਟਰੋਲ ਯੂਨਿਟਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸੀਲਾਂ ਲਗਾਉਣ ਦੀ ਸਿਖਲਾਈ ਤੋਂ ਇਲਾਵਾ ਮਤਦਾਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਵੱਖ-ਵੱਖ ਪੜਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਅੰਤ ਵਿਚ ਸਮੂਹ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਇਕੱਲੇ-ਇਕੱਲੇ ਬੁਲਾ ਕੇ ਸਮੁੱਚੀ ਪ੍ਰਕਿਰਿਆ ਪ੍ਰੈਕਟੀਕਲੀ ਕਰਵਾਈ ਗਈ, ਤਾਂ ਜੋ ਚੋਣਾਂ ਮੌਕੇ ਕਿਸੇ ਨੂੰ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਕਾਨੂੰਗੋ ਓਂਕਾਰ ਸਿੰਘ, ਸੁਪਰਡੈਂਟ ਜਸਵਿੰਦਰ ਸਿੰਘ, ਸਹਾਇਕ ਰਣਜੀਤ ਸਿੰਘ, ਇੰਦਰਜੀਤ ਸਿੰਘ, ਮਲਕੀਅਤ ਸਿੰਘ ਅਤੇ ਪ੍ਰਭਜੋਤ ਤੋਂ ਇਲਾਵਾ ਸਮੂਹ ਸੁਪਰਵਾਈਜ਼ਰ ਅਤੇ ਚੋਣ ਅਮਲਾ ਹਾਜ਼ਰ ਸੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media