Wednesday, April 15, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ. ਰੋਡ ਵਿਖੇ ਮਨਾਇਆ 32ਵਾਂ ਸੜਕ ਸੁਰੱਖਿਆ ਮਹੀਨਾ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੁਲ ਜੀ.ਟੀ ਰੋਡ ਵਿਖੇ ਅੱਜ ਕਮਿਸ਼ਨਰ ਪੁਲਿਸ ਡਾ: ਸੁਖਚੈਨ ਸਿੰਘ ਗਿੱਲ ਅਤੇ ਏ.ਡੀ.ਸੀ.ਪੀ ਟਰੈਫਿਕ ਪਰਮਿੰਦਰ ਸਿੰਘ ਭੰਡਾਲ ਦੇ ਨਿਰਦੇਸ਼ਾਂ ਅਨੁਸਾਰ 32ਵਾਂ ਟਰੈਫਿਕ ਸੁਰੱਖਿਆ ਮਹੀਨਾ ਮਨਾਇਆ ਗਿਆ।ਇਸ ਦੌਰਾਨ ਟਰੈਫਿਕ ਇੰਚਾਰਜ਼ ਏ.ਐਸ.ਆਈ ਕੰਵਲਜੀਤ ਸਿੰਘ, ਹੈਡ ਕਾਂਸਟੇਬਲ ਸਲਵੰਤ ਸਿੰਘ, ਟਰੈਫਿਕ ਮਾਰਸ਼ਲ ਸੁਰਿੰਦਰਪਾਲ ਸਿੰਘ ਅਤੇ ਸਕੂਲ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਵਲੋਂ ਸਕੂਲ ਦੇ ਸਮੂਹ ਵੈਨ ਡਰਾਈਵਰਾਂ ਨੂੰ ਰੋਡ ਸੇਫਟੀ ਅਤੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਜਾਗਰੂ ਕਰਦਿਆਂ ਨਸ਼ਾ ਕਰਕੇ ਗੱਡੀ ਨਾ ਚਲਾਉਣ, ਗੱਡੀ ਚਲਾਉਂਦੇ ਹੋਏ ਮੋਬਾਇਲ ਦੀ ਵਰਤੋਂ ਨਾ ਕਰਨ, ਆਪਣੀ ਗੱਡੀਆਂ ਦੇ ਕਾਗਜ ਪੂਰੇ ਰੱਖਣ, ਧੁੰਦ ਵਿੱਚ ਲਾਈਟਾਂ ਜਗਾ ਕੇ ਗੱਡੀ ਚਲਾਉਣ, ਸਪੀਡ ਘੱਟ ਰੱਖਣ ਅਤੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਬੱਚੇ ਲਿਆਉਣ ਸੰਬੰਧੀ ਜਾਗਰੂਕ ਕੀਤਾ ਗਿਆ।ਇਸ ਸਮੇਂ ਗੱਡੀਆਂ ਨੂੰ ਰਿਫਲੈਕਟਰ ਵੀ ਲਗਾਏ ਗਏ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …