Wednesday, April 15, 2026

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਜ਼ਰੂਰੀ

ਅੰਮ੍ਰਿਤਸਰ, 12 ਫ਼ਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਸਿੱਖ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ।ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵੱਲੋਂ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਜ਼ਰੂਰੀ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਸਬੰਧੀ 18 ਫ਼ਰਵਰੀ ਤੋਂ 25 ਫ਼ਰਵਰੀ ਤੱਕ ਜਥਾ ਪਾਕਿਸਤਾਨ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਹੀਦੀ ਸਾਕੇ ਦੇ ਸੌ ਸਾਲਾ ਦਿਹਾੜੇ ਸਮੇਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ ਵੇਰਵੇ ਭੇਜੇ ਗਏ ਹਨ।ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਵੀ ਸ਼ਰਧਾਲੂਆਂ ਨੇ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਅੰਬੈਸੀ ਅਨੁਸਾਰ ਉਨ੍ਹਾਂ ਲਈ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣ ਜ਼ਰੂਰੀ ਹੋਵੇਗਾ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀ ਸਿਹਤ ਵਿਭਾਗ ਵੱਲੋਂ 15 ਤੇ 16 ਫ਼ਰਵਰੀ ਨੂੰ ਸਵੇਰੇ 10:00 ਵਜੇ ਤੋਂ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ।ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਉਕਤ ਤਾਰੀਕਾਂ ਅਨੁਸਾਰ ਪੁੱਜ ਸਕਦੇ ਹਨ।ਇਸ ਤੋਂ ਇਲਾਵਾ ਸ਼ਰਧਾਲੂ ਆਪਣੇ ਤੌਰ ’ਤੇ ਵੀ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾ ਸਕਦੇ ਹਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …