Saturday, April 18, 2026

ਐਸ.ਸੀ/ ਐਸ.ਟੀ ਕੇਸਾਂ ਦੇ ਜਲਦ ਪੇਸ਼ ਕੀਤੇ ਜਾਣ ਚਲਾਨ – ਏ.ਡੀ.ਸੀ

ਕਪੂਰਥਲਾ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਨੇ ਕਿਹਾ ਹੈ ਕਿ ਅਨੁਸੂਚਿਤ ਜਾਤੀ ਤੇ ਜਨਜਾਤੀ ਨਾਲ ਸਬੰਧਿਤ ਐਸ .ਸੀ/ ਐਸ.ਟੀ ਅੱਤਿਆਚਾਰ ਰੋਕੂ ਐਕਟ ਬਾਰੇ ਕੇਸਾਂ ‘ਚ ਚਾਲਾਨ ਜਲਦ ਪੇਸ਼ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ।
                  ਇਸ ਸਬੰਧੀ ਅੱਜ ਐਸ.ਪੀ ਹੈਡਕੁਆਟਰ ਜਸਬੀਰ ਸਿੰਘ ਜਿਲ੍ਹਾ ਅਟਾਰਨੀ ਦਫਤਰ ਤੇ ਜਿਲ੍ਹਾ ਭਲਾਈ ਦਫਤਰ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚਾਬਾ ਨੇ ਕਿਹਾ ਕਿ ਅਜਿਹੇ ਕੇਸਾਂ ਵਿਚ ਪ੍ਰਸ਼ਾਸ਼ਕੀ ਤੇ ਕਾਨੂੰਨੀ ਕਾਰਵਾਈ ਜਲਦ ਮੁਕੰਮਲ ਕੀਤੀ ਜਾਵੇ ਤਾਂ ਜੋ ਸਮਾਜ ਦੇ ਕਮਜ਼ੋਰ ਤਬਕੇ ਨੂੰ ਨਿਆਂ ਦਿੱਤਾ ਜਾ ਸਕੇ।
ਉਨ੍ਹਾਂ 14 ਫਰਵਰੀ ਨੂੰ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਵਿਵਸਥਾ ਬਾਰੇ ਵੀ ਚਰਚਾ ਕੀਤੀ।ਐਸ.ਪੀ ਹੈਡਕੁਆਟਰ ਜਸਬੀਰ ਸਿੰਘ ਨੇ ਦੱਸਿਆ ਕਿ ਚੋਣਾਂ ਵਾਲੇ ਖੇਤਰਾਂ ਵਿਚ ਪੁਲਿਸ ਵਲੋਂ ਲਗਾਤਾਰ ਫਲੈਗ ਮਾਰਚ ਕੀਤੇ ਜਾ ਰਹੇ ਹਨ ਅਤੇ ਅਮਨ, ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ।
             ਇਸ ਤੋਂ ਇਲਾਵਾ ਜਿਲ੍ਹੇ ਅੰਦਰ ਟਰੈਵਲ ਏਜੰਟਾਂ ਦੀ ਰਜਿਸਟ੍ਰੇਸ਼ਨ ਬਾਰੇ ਵੀ ਚਰਚਾ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਇਕ ਸਾਲ ਅੰਦਰ 338 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਖਿਲਾਫ ਕਾਰਵਾਈ ਜਾਰੀ ਹੈ।ਮੀਟਿੰਗ ਦੌਰਾਨ ਜਿਲ੍ਹੇ ਅੰਦਰ ਸੁਚਾਰੂ ਆਵਾਜਾਈ, ਪੈਰੋਲ ਕੇਸਾਂ, ਮਾਇਨਿੰਗ ਨਾਲ ਸਬੰਧਿਤ ਕੇਸਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …