ਨਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਮੁੜ ਵਸੇਬਾ ਯਤਨ ਤੇਜ਼ ਕਰਨ ਦੇ ਜਿਲ੍ਹਾ ਰੋਜ਼ਗਾਰ ਬਿਊਰੋ ਨੂੰ ਆਦੇਸ਼
ਕਪੂਰਥਲਾ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ
ਪ੍ਰੋਗਰਾਮਾਂ ‘ਡੈਪੋ’ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਉਨਾਂ ਦੇ ਨਤੀਜਿਆਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਜਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਓਟ ਕਲੀਨਿਕਾਂ ਕੋਲ ਰਡਿਸਟਰਡ ਪੜ੍ਹੇ-ਲਿਖੇ ਨੌਜਵਾਨਾਂ ਨੂੰ ਨੌਕਰੀਆਂ ਦਿਵਾਉਣ ਲਈ ਯਤਨ ਹੋਰ ਤੇਜ ਕਰਨ ਤਾਂ ਜੋ ਉਨ੍ਹਾਂ ਦਾ ਮੁੜ ਵਸੇਬਾ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਿਲ ਕੀਤਾ ਜਾ ਸਕੇ।
ਉਨ੍ਹਾਂ ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਜੋ ਕਿ ਇਸ ਰੁਜ਼ਗਾਰ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ, ਨੂੰ ਕਿਹਾ ਕਿ ਨੌਜਵਾਨਾਂ ਦੀ ਕਾਊਂਸਲਿੰਗ ਤੋਂ ਪਿਛੋਂ ਉਨ੍ਹਾਂ ਨੂੰ ਚੰਗੀਆਂ ਕੰਪਨੀਆਂ ਵਿਚ ਨੌਕਰੀ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਕੰਮਕਾਜੀ ਸਥਾਨਾਂ ਉੁੱਪਰ ਦਰਪੇਸ਼ ਮੁਸ਼ਕਿਲਾਂ ਨੂੰ ਵੀ ਦੂਰ ਕਰਨ ਦਾ ਯਤਨ ਕੀਤਾ ਜਾਵੇ। ਐਸ.ਡੀ.ਐਮ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਅਨੇਕਾਂ ਨਾਮੀ ਕੰਪਨੀਆਂ ਵਲੋਂ ਅਜਿਹੇ ਉਮੀਦਵਾਰਾਂ ਲਈ 290 ਅਸਾਮੀਆਂ ਦੀ ਪੇਸ਼ਕਸ਼ ਕੀਤੀ ਗਈ ਹੈ।
ਡਿਪਟੀ ਕਮਿਸਨਰ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਲਈ ਪਿੰਡ-ਪਿੰਡ ਸੈਮੀਨਾਰ, ਨਾਟਕ ਕੀਤੇ ਜਾਣ ਅਤੇ ਇਸ ਵਿਚ ਗੈਰ ਸਰਕਾਰੀ ਸੰਗਠਨਾਂ ਦਾ ਸਹਿਯੋਗ ਲਿਆ ਜਾਵੇ।ਮੀਟਿੰਗ ਦੌਰਾਨ ਸਹਾਇਕ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਡਾ. ਸੰਦੀਪ ਭੋਲਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media