ਅੰਮ੍ਰਿਤਸਰ, 12 (ਸੁਖਬੀਰ ਸਿੰਘ) – ਸਥਾਨਕ ਪੁਤਲੀਘਰ ਦੇ ਏਕਤਾ ਭਵਨ ਵਿਖੇ ਅੰਮ੍ਰਿਤਸਰ ਜਿਲ੍ਹੇ ਦੇ ਫਾਸ਼ੀਵਾਦੀ ਵਿਰੋਧੀ ਮੋਰਚਾ ਪੰਜਾਬ ਨਾਲ ਸੰਬੰਧਿਤ
ਕਮਿਊਨਿਸਟ ਪਾਰਟੀਆਂ ਦੀ ਮੀਟਿੰਗ ਲਖਬੀਰ ਸਿੰਘ ਨਿਜ਼ਾਮਪੁਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ।ਉਨਾਂ ਦੱਸਿਆ ਕਿ ਜਿਸ ਦੌਰਾਨ ਸੂਬਾਈ ਫੈਸਲੇ ਅਨੁਸਾਰ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ 25 ਫਰਵਰੀ ਨੂੰ ਜਿਲ੍ਹਾ ਪੱਧਰ ਦੀ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਗਿਆ।ਮੀਟਿੰਗ ਵਿੱਚ ਚਿੰਤਾ ਜ਼ਾਹਿਰ ਕੀਤੀ ਗਈ ਕਿ 200 ਦੇ ਕਰੀਬ ਕਿਸਾਨਾਂ ਦੀਆਂ ਸ਼ਹੀਦੀਆਂ ਦੇ ਬਾਵਜੂਦ ਵੀ ਕੇਂਦਰ ਦੀ ਸਰਕਾਰ ਵੱਲੋਂ ਹਠ ਧਰਮੀ ਵਾਲਾ ਵਤੀਰਾ ਅਖਤਿਆਰ ਕੀਤਾ ਗਿਆ ਹੈ।ਨਿਜ਼ਾਮਪੁਰਾ ਨੇ ਕਿਹਾ ਕਿ 25 ਨਵੰਬਰ ਤੋਂ ਲਗਾਤਾਰ ਕਿਸਾਨ ਦਿੱਲੀ ਦੀਆਂ ਬਰੂਹਾਂ ਉਪਰ ਬੈਠੇ ਹਨ।ਕਿਸਾਨਾਂ ਦਾ ਅੰਦੋਲਨ ਦੇਸ਼ ਭਰ ਵਿੱਚ ਫੈਲ ਚੁੱਕਾ ਹੈ ਅਤੇ ਇਹ ਆਮ ਜਨਤਾ ਦਾ ਅੰਦੋਲਨ ਬਣ ਚੁੱਕਾ ਹੈ।ਇੱਕ ਵੱਖਰਾ ਮਤਾ ਪਾਸ ਕਰਕੇ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ।ਨੌਦੀਪ ਕੌਰ ਉਪਰ ਝੂਠੇ ਕੇਸ ਬਣਾਉਣ ਅਤੇ ਜ਼ੁਲਮ ਕਰਨ ਵਾਲੇ ਪੁਲਸੀਆਂ ਉਪਰ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ।
25 ਫਰਵਰੀ ਨੂੰ ਦਿਨ ਦੇ 11 ਵਜੇ ਭੰਡਾਰੀ ਪੁੱਲ ਉਪਰ ਵਿਸ਼ਾਲ ਰੈਲੀ ਕਰਕੇ ਰੋਸ ਮਾਰਚ ਕੀਤਾ ਜਾਵੇਗਾ।ਮੀਟਿੰਗ ਵਿੱਚ ਅਮਰਜੀਤ ਸਿੰਘ ਆਸਲ, ਲਖਬੀਰ ਸਿੰਘ ਨਿਜ਼ਾਮਪੁਰਾ, ਜਗਤਾਰ ਸਿੰਘ ਕਰਮਪੁਰਾ, ਸਤਨਾਮ ਸਿੰਘ ਝੰਡੇਰ, ਮੰਗਲ ਸਿੰਘ, ਵਿਜੈ ਕੁਮਾਰ, ਗੁਰਭੇਜ ਸਿੰਘ, ਦਸਵਿੰਦਰ ਕੌਰ, ਮੋਹਨ ਲਾਲ, ਗੁਰਦੀਪ ਸਿੰਘ ਗਿੱਲਵਾਲੀ, ਮੰਗਲ ਸਿੰਘ ਖਜਾਲਾ ਆਦਿ ਹਾਜ਼ਰ ਸਨ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media