Monday, June 1, 2026

ਪੰਜਾਬ ਐਂਡ ਸਿੰਧ ਬੈਂਕ ਦੇ ਐਮ.ਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜਨਰਲ ਸਕੱਤਰ ਐਡਵੋਕੇਟ ਸਿਆਲਕਾ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ

ਅੰਮ੍ਰਿਤਸਰ, 12 ਫਰਵਰੀ (ਗੁਰਪ੍ਰੀਤ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਐਸ.ਕ੍ਰਿਸ਼ਨਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਪਾਵਨ ਅਸਥਾਨ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ।ਐਸ.ਕ੍ਰਿਸ਼ਨਨ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਨੇਜਰ ਮੁਖਤਾਰ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਅਤੇ ਮਲਕੀਤ ਸਿੰਘ ਬਹਿੜਵਾਲ ਨੇ ਸਾਂਝੇ ਤੌਰ ’ਤੇ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਐਸ.ਕ੍ਰਿਸ਼ਨਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਾਨਵਤਾ ਲਈ ਅਧਿਆਤਮਕ ਅਗਵਾਈ ਦੇਣ ਵਾਲੇ ਮਹਾਨ ਅਸਥਾਨ ਹੈ ਅਤੇ ਉਨ੍ਹਾਂ ਨੂੰ ਇਥੇ ਨਤਮਸਤਕ ਹੋ ਕੇ ਮਾਨਸਿਕ ਸ਼ਾਂਤੀ ਮਿਲੀ ਹੈ।
               ਇਸ ਮੌਕੇ ਪੰਜਾਬ ਐਂਡ ਸਿੰਧ ਬੈਂਕ ਦੇ ਈ.ਡੀ ਅਜੀਤ ਕੁਮਾਰ ਦਾਸ, ਜੀ.ਐਮ.ਸੀ ਰਵੀ ਮਹਿਰਾ, ਮੈਨੇਜਰ ਕਰਮਜੀਤ ਸਿੰਘ ਤੇ ਅਮਨਦੀਪ ਸਿੰਘ ਵੀ ਮੌਜੂਦ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …