Monday, June 1, 2026

ਰਣਧੀਰ ਸਿੰਘ ਧੀਰਾ ਮੈਂਬਰ ਬਲਾਕ ਸੰਮਤੀ ਸਮਰਾਲਾ ਨੂੰ ਗਹਿਰਾ ਸਦਮਾ, ਪਤਨੀ ਦਾ ਦੇਹਾਂਤ

ਸਮਰਾਲਾ, 12 ਫਰਵਰੀ (ਇੰਦਰਜੀਤ ਸਿੰਘ ਕੰਗ) – ਇਥੋਂ ਨਜਦੀਕੀ ਪਿੰਡ ਮਾਣਕੀ ਦੇ ਵਸਨੀਕ ਅਤੇ ਬਲਾਕ ਸੰਮਤੀ ਸਮਰਾਲਾ ਦੇ ਮੈਂਬਰ ਰਣਧੀਰ ਸਿੰਘ ਧੀਰਾ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ ਪਤਨੀ ਪਰਮਜੀਤ ਕੌਰ (38) ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਮਾਣਕੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਪਰਮਜੀਤ ਕੌਰ ਜੋ ਆਪਣੇ ਪਿੱਛੇ ਤਿੰਨ ਧੀਆਂ ਅਤੇ ਇੱਕ ਪੁੱਤਰ ਛੱਡ ਗਏ।ਇਸ ਸਬੰਧੀ ਇਲਾਕੇ ਦੀਆਂ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।
                 ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਪ੍ਰਮੁੱਖ ਤੌਰ ‘ਤੇ ਅਮਰੀਕ ਸਿੰਘ ਢਿੱਲੋਂ ਕਾਂਗਰਸੀ ਹਲਕਾ ਵਿਧਾਇਕ ਸਮਰਾਲਾ, ਕਸਤੂਰੀ ਲਾਲ ਮਿੰਟੂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਅਜਮੇਰ ਸਿੰਘ ਪੁਰਬਾ ਚੇਅਰਮੈਨ ਬਲਾਕ ਸੰਮਤੀ ਸਮਰਾਲਾ, ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ, ਜਥੇਦਾਰ ਅਮਰਜੀਤ ਸਿੰਘ ਬਾਲਿਓਂ, ਸੁਰਮੁੱਖ ਸਿੰਘ ਹਰਬੰਸਪੁਰਾ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਐਸੋ: ਲੁਧਿਆਣਾ ਆਦਿ ਸ਼ਾਮਲ ਸਨ।
                         ਪਰਮਜੀਤ ਕੌਰ ਨਮਿਤ ਦੀ ਆਤਮਿਕ ਸ਼ਾਂਤੀ ਲਈ ਸਹਿਜ਼ ਪਾਠ ਦੇ ਭੋਗ 16 ਫਰਵਰੀ ਦਿਨ ਮੰਗਲਵਾਰ ਨੂੰ ਪਿੰਡ ਮਾਣਕੀ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …