Saturday, September 21, 2024

ਆਬਜ਼ਰਵਰ ਡੀ.ਪੀ.ਐਸ ਖਰਬੰਦਾ ਵਲੋਂ ਰਾਹੋਂ ਤੇ ਬੰਗਾ ਦੇ ਸਟਰਾਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਜਾਇਜ਼ਾ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਤਾਇਨਾਤ ਜਨਰਲ ਆਬਜ਼ਰਵਰ ਡੀ.ਪੀ.ਐਸ ਖਰਬੰਦਾ ਆਈ.ਏ.ਐਸ ਨੇ ਅੱਜ ਨਗਰ ਕੌਂਸਲ ਰਾਹੋਂ ਅਤੇ ਬੰਗਾ ਦੇ ਗਿਣਤੀ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਚੋਣਾਂ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿ ਨਿਰਪੱਖ ਅਤੇ ਸ਼ਾਂਤਮਈ ਚੋਣ ਪ੍ਰਕਿਰਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ।ਉਨ੍ਹਾਂ ਕਿਹਾ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ’ਤੇ ਪੂਰੀ ਨਿਗਰਾਨੀ ਰੱਖਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਚੋਣਾਂ ਨਾਲ ਜੁੜਿਆ ਸਮੁੱਚਾ ਅਮਲਾ ਆਪਣੀ ਡਿੳੂਟੀ ਜਿੰਮੇਵਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਨਿਭਾਏ।ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਜੁੜਿਆ ਹਰੇਕ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਨੂੰ ਪੂਰੀ ਮੁਸਤੈਦੀ ਅਤੇ ਤਨਦੇਹੀ ਨਾਲ ਨਿਭਾਵੇ, ਤਾਂ ਜੋ ਚੋਣ ਪ੍ਰਕਿਰਿਆ ਨੂੰ ਬਿਨਾਂ ਕਿਸੇ ਅੜਚਣ ਦੇ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਗੁਰੂ ਨਾਨਕ ਕਾਲਜ ਬੰਗਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਦੇ ਦੌਰੇ ਦੌਰਾਨ ਕ੍ਰਮਵਾਰ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਬੰਗਾ ਵਿਰਾਜ ਤਿੜਕੇ ਅਤੇ ਰਿਟਰਨਿੰਗ ਅਫ਼ਸਰ ਰਾਹੋਂ-ਕਮ-ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਹੋਰ ਸਿਵਲ ਅਤੇ ਪੁਲਿਸ ਅਧਿਕਾਰੀ ਉਨ੍ਹਾਂ ਦੇ ਨਾਲ ਸਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …