ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਨਗਰ ਕੌਂਸਲ ਨਵਾਂਸ਼ਹਿਰ ਦੇ ਵਾਰਡ ਨੰ: 8 ਦੇ
ਪੋਲਿੰਗ ਸਟੇਸ਼ਨ ਸਰਕਾਰੀ ਐਲੀਮੈਂਟਰੀ ਸਕੂਲ ਸਲੋਹ ਦੇ ਕੁੱਝ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਉਪਰੋਕਤ ਪੋਲਿੰਗ ਸਟੇਸ਼ਨ ਨੂੰ ਦਸਮੇਸ਼ ਪਬਲਿਕ ਸਕੂਲ ਸਲੋਹ ਵਿਖੇ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਅਤੇ ਉਪਰੋਕਤ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਉਨ੍ਹਾਂ ਉਪਰੋਕਤ ਵਾਰਡ ਨਾਲ ਸਬੰਧਤ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਦਸਮੇਸ਼ ਪਬਲਿਕ ਸਕੂਲ, ਸਲੋਹ ਵਿਖੇ ਆਪਣਾ ਮਤਦਾਨ ਕਰਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media