Monday, December 23, 2024

ਖੇਡ ਵਿੰਗ ਲਈ ਚੋਣ ਟਰਾਇਲਾਂ ‘ਚ 200 ਖਿਡਾਰੀਆਂ ਨੇ ਲਿਆ ਭਾਗ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਪੰਜਾਬ ਵੱਲੋਂ ਸੈਸ਼ਨ 2021-22 ਲਈ ਖੇਡ ਵਿੰਗ (ਡੇਅ-ਸਕਾਲਰ) ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਖ-ਵੱਖ ਥਾਵਾਂ ’ਤੇ ਖੇਡਾਂ ਦੇ ਚੋਣ ਟਰਾਇਲ ਕਰਵਾਏ ਗਏ।ਜਿਨ੍ਹਾਂ ਵਿਚ ਅਥਲੈਟਿਕਸ, ਫੁੱਟਬਾਲ, ਕੁਸ਼ਤੀ, ਵੇਟ ਲਿਫਟਿੰਗ, ਵਾਲੀਬਾਲ ਅਤੇ ਹੈਂਡਬਾਲ ਆਦਿ ਖੇਡਾਂ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿਚ ਕਰੀਬ 200 ਖਿਡਾਰੀਆਂ ਨੇ ਭਾਗ ਲਿਆ।ਚੁਣੇ ਗਏ ਖਿਡਾਰੀਆਂ ਤੇ ਖਿਡਾਰਨਾਂ ਨੂੰ ਪੰਜਾਬ ਸਰਕਾਰ/ਖੇਡ ਵਿਭਾਗ ਪੰਜਾਬ ਦੇ ਨਿਯਮਾਂ ਅਨੁਸਾਰ ਡੇਅ-ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ ਪ੍ਰਤੀ ਖਿਡਾਰੀ ਦੀ ਦਰ ਨਾਲ ਖ਼ੁਰਾਕ/ਰਿਫਰੈਸ਼ਮੈਂਟ ਤੋਂ ਇਲਾਵਾ ਖੇਡ ਸਾਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …