2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ – ਹਰਪਾਲ ਚੀਮਾ
ਧੂਰੀ, 13 ਫਰਵਰੀ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾਂ ਨੇ ਅੱਜ ਧੂਰੀ ਵਿਖੇ ਵੱਖ-ਵੱਖ ਵਾਰਡਾਂ ਵਿੱਚ ਨਗਰ ਕੌਂਸਲ ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਮੌਕੇ ਵਰਕਰਾਂ ਦਾ ਠਾਠਾਂ ਮਾਰਦਾ ਉਤਸਾਹ ਦੇਖ ਕੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਜਿੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਹਾਸਲ ਹੋਵੇਗੀ, ਉਥੇ ਹੀ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ ਹੈ।ਉਹਨਾਂ ਕਿਹਾ ਕਿ ਸਰਕਾਰ ਬਣਨ ਉਪਰੰਤ ਦਿੱਲੀ ਵਿੱਚ ਅਪਨਾਏ ਗਏ ਵਿਕਾਸ ਦੇ ਮਾਡਲ ਨਾਲੋਂ ਵੀ ਬੇਹਤਰ ਸਹੂਲਤਾਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਜਾਣਗੀਆਂ।ਉਹਨਾਂ ਕਾਂਗਰਸ ਸਰਕਾਰ ‘ਤੇ ਵਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਿਛਲੇ 4 ਸਾਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੀ ਅਸਲ ਤਸਵੀਰ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ ਅਤੇ ਨਤੀਜੇ ਵੀ ਨਗਰ ਕੌਂਸਲ ਚੋਣਾਂ ਵਿੱਚ ਸਰਕਾਰ ਨੂੰ ਪਤਾ ਲੱਗ ਜਾਣਗੇ।ਉਹਨਾਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਪੱਖ ਵਿੱਚ ਬੋਲਦਿਆਂ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਪੰਜਾਬ ਵਿੱਚੋਂ ਪੰਚੀ-ਸਰਪੰਚੀ ਤੋਂ ਲੈ ਕੇ ਮੈਂਬਰ ਪਾਰਲੀਮੈਂਟ ਤੱਕ ਬਣਨ ਦਾ ਸੁਪਨਾ ਆਉਣ ਵਾਲੇ ਸਮੇਂ ਵਿੱਚ ਤਿਆਗ ਦੇਣਾ ਚਾਹੀਦਾ ਹੈ।
ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਨੇ ਕਿਹਾ ਕਿ ਉਹਨਾਂ ਨੇ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਕੇ ਆਮ ਆਦਮੀ ਪਾਰਟੀ ਦਾ ਪੱਲਾ੍ਹ ਫੜਿਆ ਹੈ ਅਤੇ ਕਾਂਗਰਸ ਦੇ ਦੋ ਹੋਰ ਵੱਡੇ ਚਿਹਰੇ ਜੋ ਕਿ ਉਹਨਾਂ ਦੇ ਸੰਪਰਕ ਵਿੱਚ ਹਨ, ਬਹੁਤ ਜ਼ਲਦੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ।
ਇਸ ਮੌਕੇ ਸੰਦੀਪ ਸਿੰਗਲਾ, ਰਾਜਵੰਤ ਸਿੰਘ ਘੁੱਲੀ, ਡਾ. ਅਨਵਰ ਭਸੌੜ, ਅਨਿਲ ਮਿੱਤਲ, ਅਮਰਦੀਪ ਸਿੰਘ ਧਾਂਦਰਾ, ਬਾਲਇੰਦਰ ਸਿੰਘ ਬਾਲੀ ਅਤੇ ਪ੍ਰੀਤ ਧੂਰੀ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …