ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਪੱਤਰ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਸੁਰੱਖਿਆ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਬਾਲ ਸੁਰੱਖਿਆ ਅਫ਼ਸਰ ਸਮਾਇਲੀ ਥਿੰਦ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਕਰਮਚਾਰੀਆਂ ਤੇ ਕਮੇਟੀ ਮੈਂਬਰਾਂ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਸਮਾਇਲੀ ਥਿੰਦ ਨੇ ਦੱਸਿਆ ਕਿ ਪਹਿਲਾਂ ਵੀ ਸਕੂਲੀ ਵਾਹਨਾਂ ਦੀ ਸਮੇਂ-ਸਮੇਂ ’ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਅੱਜ ਦੀ ਚੈਕਿੰਗ ਸੜਕ ਸੁਰੱਖਿਆ ਮਹੀਨੇ ਅਤੇ ‘ਸੜਕ ਸੁਰੱਖਸ਼ਾ, ਜੀਵਨ ਰੱਖਸ਼ਾ’ ਮੁਹਿੰਮ ਤਹਿਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਅੱਜ ਸਕੂਲੀ ਬੱਸਾਂ ਵਿਚ ਔਰਤ ਅਟੈਂਡੈਂਟ, ਸਪੀਡ ਗਵਰਨਰ, ਸੀ.ਸੀ.ਟੀ.ਵੀ ਕੈਮਰੇ, ਫਸਟ ਏਡ ਕਿੱਟ ਅਤੇ ਅੱਗ ਬੁਝਾੳੂ ਯੰਤਰ ਆਦਿ ਸਬੰਧੀ ਚੈਕਿੰਗ ਕੀਤੀ ਗਈ।ਇਸ ਤੋਂ ਇਲਾਵਾ ਵਾਹਨ ਡਰਾਈਵਰਾਂ ਦਾ ਫਿੱਟਨੈਸ ਸਰਟੀਫਿਕੇਟ, ਪੰਜ ਸਾਲ ਦਾ ਤਜ਼ਰਬਾ ਅਤੇ ਨਿਰਧਾਰਤ ਸੀਟਾਂ ਤੋਂ ਵੱਧ ਬੱਚੇ ਆਦਿ ਬਿਠਾਉਣ ਸਬੰਧੀ ਵੀ ਜਾਂਚ ਕੀਤੀ ਗਈ।ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਉਹ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਉਣ।ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …