Sunday, April 26, 2026

ਜ਼ਿਲ੍ਹੇ ਵਿਚ 10 ਅਪ੍ਰੈਲ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ – ਸੀ.ਜੇ.ਐਮ ਹਰਪ੍ਰੀਤ ਕੌਰ

ਨਵਾਂਸ਼ਹਿਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਏ.ਐਸ ਗਰੇਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 ਅਪ੍ਰੈਲ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਲੀਡ ਮੈਨੇਜਰ ਮੁਰਾਰੀ ਲਾਲ ਗਰਗ ਨਾਲ ਕੀਤੀ ਮੀਟਿੰਗ ਮੌਕੇ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਨੇ ਕਰਜ਼ੇ ਲਏ ਹਨ ਅਤੇ ਉਨ੍ਹਾਂ ਵੱਲੋਂ ਸਮੇਂ ਸਿਰ ਕਿਸ਼ਤਾਂ ਜਮ੍ਹਾਂ ਨਹੀਂ ਕਰਵਾਈਆਂ ਜਾ ਸਕੀਆਂ, ਜਿਸ ਕਰਕੇ ਖਾਤੇ ਐਨ.ਪੀ.ਏ ਹੋ ਗਏ ਹਨ, ਉਹ ਕਿਸਾਨ ਇਸ ਕੌਮੀ ਲੋਕ ਅਦਾਲਤ ਦਾ ਲਾਭ ਲੈ ਸਕਦੇ ਹਨ ਅਤੇ ਬੈਂਕ ਦੀ ਸਕੀਮ ਓ.ਟੀ.ਐਸ ਰਾਹੀਂ ਪ੍ਰਾਪਤ ਕਰ ਸਕਦੇ ਹਨ।
                ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕ੍ਰਿਮੀਨਲ ਕਪਾਊਂਡੇਬਲ ਕੇਸ, ਚੈਕ ਬਾੳੂਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟ੍ਰਿਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
              ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …