Wednesday, April 15, 2026

ਕਪੂਰਥਲਾ ਵਿਚ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ ’ਤੇ

ਡਿਪਟੀ ਕਮਿਸ਼ਨਰ, ਐਸ.ਐਸ.ਪੀ, ਵਧੀਕ ਡਿਪਟੀ ਕਮਿਸ਼ਨਰਾਂ ਸਮੇਤ 2287 ਵਰਕਰਾਂ ਨੂੰ ਲੱਗੀ ਪਹਿਲੀ ਡੋਜ਼

ਕਪੂਰਥਲਾ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ 16 ਜਨਵਰੀ ਤੋਂ ਸ਼ੁਰੂ ਹੋਈ ਵੈਕਸੀਨੇਸ਼ਨ ਮੁਹਿੰਮ ਕਪੂਰਥਲਾ ਜਿਲ੍ਹੇ ਅੰਦਰ ਪੂਰੀ ਸਫਲਤਾ ਨਾਲ ਚੱਲ ਰਹੀ ਹੈ।ਇਸ ਤਹਿਤ ਹੁਣ ਤੱਕ 2287 ਵਰਕਰਾਂ ਨੂੰ ਵੈਕਸੀਨ ਲੱਗੀ ਹੈ।ਇਨ੍ਹਾਂ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸ.ਐਸ.ਪੀ ਕੰਵਰਦੀਪ ਕੌਰ ਆਈ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ ਵੀ ਸ਼ਾਮਿਲ ਹਨ।
16 ਜਨਵਰੀ ਤੋਂ ਸ਼ੁਰੂ ਹੋਈ ਵੈਕਸੀਨੇਸ਼ਨ ਮੁਹਿੰਮ ਦੇ ਪਹਿਲੇ ਪੜਾਅ ਵਿਚ 1213 ਸਿਹਤ ਵਰਕਰਾਂ ਨੂੰ ਕਰੋਨਾ ਵੈਕਸੀਨ ਲਗਾਈ ਗਈ ਹੈ, ਜਦਕਿ ਦੂਜੇ ਪੜਾਅ ਤਹਿਤ ਫਰੰਟ ਲਾਇਨ ਵਰਕਰਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।
               ਇਸ ਪੜਾਅ ਤਹਿਤ ਹੁਣ ਤੱਕ 1074 ਫਰੰਟ ਲਾਇਨ ਵਰਕਰਾਂ ਨੂੰ ਪਹਿਲੀ ਡੋਜ਼ ਦਿੱਤੀ ਗਈ ਹੈ, ਜਿਨ੍ਹਾਂ ਵਿਚ ਮੁੱਖ ਤੌਰ ’ਤੇ ਪੁਲਿਸ , ਕੇਂਦਰੀ ਸੁਰੱਖਿਆ ਬਲਾਂ , ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਦੇ ਕਰਮਚਾਰੀ ਸ਼ਾਮਿਲ ਹਨ।
                      ਵੈਕਸੀਨ ਲਗਵਾਉਣ ਵਾਲੇ ਸਾਰੇ ਅਧਿਕਾਰੀ ਤੇ ਕਰਮਚਾਰੀ ਬਿਲਕੁਲ ਤੰਦਰੁਸਤ ਹਨ ਅਤੇ ਕਿਸੇ ਨੂੰ ਵੀ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਈ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …