Thursday, July 3, 2025
Breaking News

ਜ਼ਿਲ੍ਹੇ ’ਚ ਨਗਰ ਕੌਂਸਲ ਚੋਣਾਂ ਲਈ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ

ਤਿੰਨਾਂ ਨਗਰ ਕੌਂਸਲਾਂ ’ਚ ਕੁੱਲ 69.71 ਫੀਸਦੀ – 17 ਫਰਵਰੀ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਨਵਾਂਸ਼ਹਿਰ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਨਗਰ ਕੌਂਸਲ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਦੀਆਂ ਆਮ ਚੋਣਾਂ ਲਈ ਅੱਜ ਪੋਲਿੰਗ ਦਾ ਕੰਮ ਸ਼ਾਂਤੀਪੂਰਵਕ ਮੁਕੰਮਲ ਹੋ ਗਿਆ ਅਤੇ ਤਿੰਨਾਂ ਨਗਰ ਕੌਂਸਲਾਂ ਵਿਚ ਕੁੱਲ 69.71 ਫੀਸਦੀ ਮੱਤਦਾਨ ਹੋਇਆ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਸਵੇਰ ਤੋਂ ਹੀ ਲੋਕ ਪੋਲਿੰਗ ਕੇਂਦਰਾਂ ਵਿਚ ਆਉਣੇ ਸ਼ੁਰੂ ਹੋ ਗਏ।ਨਗਰ ਕੌਂੋਸਲ ਨਵਾਂਸ਼ਹਿਰ ਵਿਚ 65.58 ਫੀਸਦੀ, ਬੰਗਾ ਵਿਚ 71.45 ਫੀਸਦੀ ਅਤੇ ਰਾਹੋਂ ਵਿਚ 80.76 ਫੀਸਦੀ ਮੱਤਦਾਨ ਹੋਇਆ।
ਉਨ੍ਹਾਂ ਦੱਸਿਆ ਕਿ ਚੋਣਾਂ ਵਾਲੀਆਂ ਤਿੰਨਾਂ ਨਗਰ ਕੌਂਸਲਾਂ ਦੇ 47 ਵਾਰਡਾਂ ਲਈ ਬਣਾਏ ਗਏ ਕੁੱਲ 65 ਪੋਲਿੰਗ ਕੇਂਦਰਾਂ ’ਤੇ ਸਵੇਰੇ 10 ਵਜੇ ਤੱਕ 15.02 ਫੀਸਦੀ, ਦੁਪਹਿਰ 12 ਵਜੇ ਤੱਕ 34.88 ਫੀਸਦੀ, ਬਾਅਦ ਦੁਪਹਿਰ 2 ਵਜੇ ਤੱਕ 53.07 ਫੀਸਦੀ ਫੀਸਦੀ ਮੱਤਦਾਨ ਹੋਇਆ।
                     ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਤਿਨਾਂ ਨਗਰ ਕੌਂਸਲਾਂ ਵਿਚ ਕੁੱਲ 43316 ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ, ਜਿਨ੍ਹਾਂ ਵਿਚ 21775 ਮਰਦ ਅਤੇ 21538 ਔਰਤ ਵੋਟਰਾਂ ਸ਼ਾਮਿਲ ਸਨ। ਨਵਾਂਸ਼ਹਿਰ ਵਿਚ 23471, ਬੰਗਾ ਵਿਚ 10994 ਅਤੇ ਰਾਹੋਂ ਵਿਚ 8851 ਵੋਟਰਾਂ ਨੇ ਵੋਟਾਂ ਪਾਈਆਂ।ਉਨ੍ਹਾਂ ਸ਼ਾਂਤੀਪੂਰਨ ਪੋਲਿੰਗ ਲਈ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ, ਪੋਲਿੰਗ ਅਮਲੇ ਅਤੇ ਪੁਲਿਸ ਅਮਲੇ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਬੜੀ ਤਤਪਰਤਾ ਅਤੇ ਜਿੰਮੇਵਾਰੀ ਨਾਲ ਆਪਣੀ ਡਿੳੂਟੀ ਨਿਭਾਈ।ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …