ਕਪੂਰਥਲਾ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਵਲੋਂ ਅੱਜ ਜਿਲ੍ਹੇ ਅੰਦਰ ਮਨਰੇਗਾ, ਸਮਾਰਟ ਵਿਲੇਜ਼ ਅਤੇ
ਸ਼ਹਿਰੀ ਵਿਕਾਸ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ।
ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ‘ਸਮਾਰਟ ਵਿਲੇਜ਼’ ਅਤੇ ਅਰਬਨ ਮਿਸ਼ਨ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਸ ਤਹਿਤ ਦੋਹਾਂ ਖੇਤਰਾਂ ਅੰਦਰ 100 ਫੀਸਦੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ।
ਉਨ੍ਹਾਂ ਅਧਿਕਾਰੀਆਂ ਕੋਲੋਂ ਪਿੰਡਾਂ ਅੰਦਰ ਪਾਰਕਾਂ, ਖੇਡ ਸਟੇਡੀਅਮਾਂ ਦੀ ਉਸਾਰੀ, ਥਾਪਰ ਮਾਡਲ ਤਹਿਤ ਉਸਾਰੇ ਜਾ ਰਹੇ ਛੱਪੜਾਂ, ਕੰਕਰੀਟ ਦੀਆਂ ਗਲੀਆਂ ਤੇ ਮਨਰੇਗਾ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਜਿਸ ਨਾਲ ਨਾ ਸਿਰਫ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ ਸਗੋਂ ਵਿਕਾਸ ਪ੍ਰਾਜੈਕਟ ਵੀ ਮਿਥੇ ਸਮੇਂ ਅੰਦਰ ਮੁਕੰਮਲ ਹੋ ਜਾਣਗੇ।
ਉਨ੍ਹਾਂ ਸ਼ਹਿਰੀ ਖੇਤਰਾਂ ਅੰਦਰ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਹਰ ਘਰ ਪਾਣੀ, ਹਰ ਘਰ ਸਫਾਈ ਮਿਸ਼ਨ ਤਹਿਤ ਸ਼ੁਰੂ ਕੀਤੇ ਕੰਮਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media