ਅੰਮ੍ਰਿਤਸਰ, 15 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਅੱਜ ਆਲ ਇੰਡੀਆ ਰਾਮਗੜ੍ਹੀਆ
ਵਿਸ਼ਵਕਰਮਾ ਫੈਡਰੇਸ਼ਨ ਦੇ ਆਗੂਆਂ ਨੇ ਮੁਲਾਕਾਤ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਬੁੰਗਾ ਰਾਮਗੜ੍ਹੀਆ ਦੇ ਹੋਣ ਵਾਲੇ ਕਾਰਜ਼ਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।ਰਾਮਗੜ੍ਹੀਆ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਬੀਬੀ ਜਗੀਰ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਨੁਮਾਇੰਦਿਆਂ ਨੂੰ ਸਿੱਖ ਧਰਮ ਇਤਿਹਾਸ ਦੀਆਂ ਆ ਰਹੀਆਂ ਸ਼ਤਾਬਦੀਆਂ ਸਮੇਂ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੱਦਾ ਦਿੱਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਰਿਐਤ, ਜਨਰਲ ਸਕੱਤਰ ਕੁਲਵੰਤ ਸਿੰਘ, ਖ਼ਜ਼ਾਨਚੀ ਸੁਰਜੀਤ ਸਿੰਘ, ਮਲਕੀਤ ਸਿੰਘ, ਤੇਜਿੰਦਰਪਾਲ ਸਿੰਘ, ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਵਿੰਦਰ ਸਿੰਘ ਧੰਜਲ, ਹਰਿੰਦਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਮੌਜੂਦ ਸਨ।
Check Also
ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …
Punjab Post Daily Online Newspaper & Print Media