ਅੰਮ੍ਰਿਤਸਰ, 15 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਲ 2021-2022 ਦੇ ਬਜਟ ਨੂੰ ਲੈ ਕੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕ ਵਿਸ਼ੇਸ਼
ਇਕੱਤਰਤਾ ਹੋਈ।ਜਿਸ ਦੌਰਾਨ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਬਜ਼ਟ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਬਜਟ ਦੇ ਮੱਦੇਨਜ਼ਰ ਵਿੱਤੀ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸੁਖਮਿੰਦਰ ਸਿੰਘ, ਓ.ਅੇਸ.ਡੀ ਸਤਬੀਰ ਸਿੰਘ ਅਤੇ ਮੁੱਖ ਲੇਖਾਕਾਰ ਮਿਲਖਾ ਸਿੰਘ ਮੌਜੂਦ ਸਨ।ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਮੇਟੀ ਦੇ ਆਉਣ ਵਾਲੇ ਬਜ਼ਟ ਇਜਲਾਸ ਸਬੰਧੀ ਗੁਰਦੁਆਰਾ ਸਾਹਿਬਾਨ ਦੇ ਖਰਚਿਆਂ ਅਤੇ ਆਮਦਨ ਬਾਰੇ ਵਿਚਾਰਿਆ ਗਿਆ ਹੈ।
ਇਸ ਮੌਕੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਤੇ ਅਕਾਊਂਟੈਂਟ ਮਨਜਿੰਦਰਪਾਲ ਸਿੰਘ ਵੀ ਮੌਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media