Monday, December 23, 2024

ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ ਲਗਾਇਆ

ਅੰਮ੍ਰਿਤਸਰ, 15 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਰਿਪੋਰਟ ਲਾਜ਼ਮੀ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ।ਸਿਹਤ ਵਿਭਾਗ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ ਇਸ ਕੈਂਪ ਦੀ ਰਸਮੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਨੂੰ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ।ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਪਾਕਿਸਤਾਨ ਜਾਣਗੇ, ਉਨ੍ਹਾਂ ਦਾ ਕੋਰੋਨਾ ਟੈਸਟ ਜ਼ਰੂਰੀ ਹੋਣ ਕਾਰਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਾਂਚ ਕੈਂਪ ਦੀ ਸਹੂਲਤ ਦਿੱਤੀ ਗਈ ਹੈ।ਇਹ ਦੋ ਦਿਨਾਂ ਕੈਂਪ ਭਲਕੇ 16 ਫ਼ਰਵਰੀ ਤੱਕ ਜਾਰੀ ਰਹੇਗਾ। ਉਨਾ ਕਿਹਾ ਕਿ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਸ਼ਰਧਾਲੂਆਂ ਲਈ ਕੋਰੋਨਾ ਰਿਪੋਰਟ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਯਾਦ ਵਿਚ ਭਾਰਤ ‘ਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ। ਇਹ ਸਮਾਗਮ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਧਰਪੁਰ, ਜਿਥੇ ਸ਼ਹੀਦ ਭਾਈ ਲਛਮਣ ਸਿੰਘ ਦਾ ਪਰਿਵਾਰ ਆ ਕੇ ਵੱਸਿਆ ਸੀ, ਵਿਖੇ 19 ਤੋਂ 21 ਫ਼ਰਵਰੀ ਤੱਕ ਕੀਤੇ ਜਾਣਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …