Saturday, July 5, 2025
Breaking News

ਖ਼ਾਲਸਾਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਸਾਇੰਸ ਦਿਵਸ ਮਨਾਇਆ

ਅੰਮ੍ਰਿਤਸਰ, 16 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਵੂਮੈਨ ਇਨ ਸਾਇੰਸ’ ਵਿਸ਼ੇ ’ਤੇ ਨੈਸ਼ਨਲ ਸਾਇੰਸ ਦਿਵਸ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਭਜਨ ਸਿੰਘ ਦੇ ਸਹਿਯੋਗ ਨਾਲ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਖ਼ਾਲਸਾ ਕਾਲਜ ਜੂਅੋਲਜ਼ੀ ਵਿਭਾਗ ਦੇ ਮੁੱਖੀ ਡਾ. ਜਸਜੀਤ ਕੌਰ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।

                   ਇਸ ਉਪਰਤ ਪ੍ਰਿੰ: (ਡਾ.) ਐਚ.ਬੀ ਸਿੰਘ ਨੇ ਸਮਾਗਮ ਦੇ ਮੁੱਖ ਮਹਿਮਾਨ ਡਾ. ਰੰਧਾਵਾ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨਾਲ ਸਾਇੰਸ ਦਿਵਸ ਮਨਾਉਣ ਦੇ ਮਕਸਦ ’ਤੇ ਗੱਲ ਕਰਦਿਆਂ ਇਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਮਾਜ ਨੂੰ ਧਾਰਮਿਕ ਵਲਗਣਾਂ ’ਚੋਂ ਅਤੇ ਵਹਿਮਾਂ ਭਰਮਾਂ ਤੋਂ ਮੁਕਤ ਕਰਨ ਲਈ ਸਾਇੰਸ ਨੂੰ ਵਰਤਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਔਰਤਾਂ ਹਰ ਖੇਤਰ ’ਚ ਯੋਗਦਾਨ ਪਾ ਰਹੀਆਂ ਹਨ।
                   ਡਾ. ਰੰਧਾਵਾ ਨੇ ਕਿਹਾ ਕਿ ਤੁਸੀ ਸਿਰਫ਼ ਡਿਗਰੀ ਨਹੀਂ ਲੈਣੀ ਸਗੋਂ ਆਪਣੇ ਆਪ ਨੂੰ ਆਪਣੇ ਸਮਾਜ ਲਈ ਅਤੇ ਦੇਸ਼ ਲਈ ਤਿਆਰ ਕਰਨਾ ਹੈ।ਉਨ੍ਹਾਂ ਕਿਹਾ ਕਿ ਔਰਤਾਂ ਦੀ ਅਗਾਂਹਵਧੂ ਸੋਚ ਅਤੇ ਸਮਾਜ ’ਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ। ਸਮਾਗਮ ’ਚ ਵੱਖ-ਵੱਖ 10 ਦੇ ਕਰੀਬ ਸਕੂਲਾਂ ਤੋਂ ਆਏ +1,+2 ਸਾਇੰਸ ਦੇ ਵਿਦਿਆਰਥੀਆਂ ਦੀਆਂ ਬਹੁਤ ਸਾਰੀਆਂ ਟੀਮਾਂ ਸਾਮਲ ਹੋਈਆਂ।ਵਿਦਿਆਰਥੀਆਂ ਦੇ ਕੁਇਜ਼, ਭਾਸ਼ਣ, ਪੋਸਟਰ ਮੇਕਿੰਗ, ਰੰਗੋਲੀ ਅਤੇ ਕੋਲਾਜ਼ ਮੇਕਿੰਗ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੀਆਂ ਟੀਮਾਂ ਨੂੰ ਡਾ. ਐਚ. ਬੀ. ਸਿੰਘ ਅਤੇ ਡਾ. ਰੰਧਾਵਾ ਨੇ ਵੱਖ ਵੱਖ ਮੁਕਾਬਲਿਆਂ ’ਚੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਟਰਾਫ਼ੀ ਦੇ ਕੇ ਹੌਂਸਲਾ ਅਫ਼ਜਾਈ ਕੀਤੀ।
                  ਸਮਾਗਮ ਦੀ ਓਵਰਆਲ ਟਰਾਫ਼ੀ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਹਾਸਲ ਕੀਤੀ।ਜਿਸ ਲਈ ਡਾ. ਐਚ.ਬੀ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸਾਇੰਸ ਵਿਭਾਗ ਦੇ ਪ੍ਰੋ: ਵਿਸ਼ਾਲ ਕੁਮਾਰ, ਪ੍ਰੋ: ਸੁਖਪ੍ਰੀਤ ਕੌਰ, ਪ੍ਰੋ: ਕਰਮਜੀਤ ਕੌਰ ਅਤੇ ਪ੍ਰੋ: ਨੋਬਲਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ।ਬਾਹਰਲੇ ਸਕੂਲਾਂ ਦੇ ਅਧਿਆਪਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …