ਨਵਾਂਸ਼ਹਿਰ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ
ਅਤੇ ਉਨ੍ਹਾਂ ’ਤੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਚੱਲ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਪੈਂਦੀਆਂ ਮਾਰਕੀਟ ਕਮੇਟੀਆਂ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਕਾਰਡ ਬਣਾਏ ਜਾ ਰਹੇ ਹਨ।ਉਨ੍ਹਾਂ ਕਿਸਾਨ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪਿਛਲੇ ਸਮੇਂ ਦੌਰਾਨ ਆਪਣੇ ਜੇ ਫਾਰਮ ਜਾਂ ਗੰਨਾ ਪਰਚੀ ਸਬੰਧੀ ਫਾਰਮ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਵਿਚ ਜਮ੍ਹਾਂ ਕਰਵਾਏ ਸਨ, ਉਹ ਕਿਸਾਨ ਸਬੰਧਤ ਮਾਰਕੀਟ ਕਮੇਟੀਆਂ ਵਿਖੇ ਪਹੁੰਚ ਕੇ ਆਪਣਾ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਜੋ ਕਿਸਾਨ/ਪਰਿਵਾਰਕ ਮੈਂਬਰ ਆਉਣਗੇ, ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਿਰਧਾਰਤ ਸੂਚੀਬੱਧ ਕੀਤੇ ਗਏ ਵੱਖ-ਵੱਖ ਹਸਪਤਾਲਾਂ ਵਿਚੋਂ ਪੰਜ ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਸੁਵਿਧਾ ਲੈ ਸਕਦੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media