ਅੰਮ੍ਰਿਤਸਰ, 17 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਬੀ.ਏ
ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 10ਵਾਂ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ’ਵਰਸਿਟੀ ’ਚੋਂ ਪਹਿਲੇਂ ਤਿੰਨ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦੀ ਅਮਨਦੀਪ ਕੌਰ ਨੇ 442 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾਂ, ਰਮਨੀਕ ਕੌਰ ਨੇ 436 ਅੰਕ ਨਾਲ ਦੂਜਾ ਸਥਾਨ ਅਤੇ ਸਿਮਰਨਪ੍ਰੀਤ ਕੌਰ ਨੇ 432 ਨੰਬਰਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਣਾ ਦਿੱਤੀ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media