ਪ੍ਰਿੰਸੀਪਲ ਮਨਦੀਪ ਕੌਰ ਵਲੋਂ ਜੇਤੂ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ
ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਅਤੇ ਜ਼ਿਲ਼੍ਹਾ ਨੋਡਲ ਅਫਸਰ ਮੈਡਮ ਅਦਰਸ਼ ਸ਼ਰਮਾ ਦੀ ਅਗਵਾਈ ਹੇਠ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ।ਜਿਸ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਹਿੱਸਾ ਲਿਆ।
ਭਾਸ਼ਣ ਤੇ ਵਿਦਿਅਕ ਮੁਕਾਬਲਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਮੈਡਲ ਅਦਰਸ਼ ਸ਼ਰਮਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨ ਸ਼ੈਲੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸੰਬੰਧੀ ਭਾਸ਼ਣ ਮੁਕਾਬਲਿਆਂ ਵਿੱਚ ਸਕੂਲ ਦੀ ਵਿਦਿਆਰਥਣ ਮਨਦੀਪ ਕੌਰ ਨੇ ਪਹਿਲਾ ਅਤੇ ਮੋਨਿਕਾ ਨੇ ਦੂਸਰਾ ਸਥਾਨ ਹਾਸਲ ਕੀਤਾ।ਪੇਟਿੰਗ ਮੁਕਾਬਲਿਆਂ ਵਿੱਚ ਨੇਹਾ ਨੇ ਪਹਿਲਾ ਅਤੇ ਕੁਲਵਿੰਦਰ ਕੌਰ ਨੇ ਦੂਸਰਾ ਸਥਾਨ ਮੱਲਿਆ।ਕਵਿਤਾ ਉਚਾਰਣ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵਲੋਂ ਗੁਰੂ ਸਾਹਿਬਾਨ ਜੀ ਦੇ ਜੀਵਨ ਸੰਬੰਧੀ ਕਵਿਤਾਵਾਂ ਦਾ ਉਚਾਰਨ ਕੀਤਾ ਗਿਆ।ਅੰਮ੍ਰਿਤਪਾਲ ਕੌਰ ਨੇ ਪਹਿਲਾ ਅਤੇ ਕੋਮਲ ਨੇ ਦੂਸਰਾ ਸਥਾਨ ਹਾਸਲ ਕੀਤਾ।ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਮਨਦੀਪ ਕੌਰ ਵਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਜ਼ਿਲ਼੍ਹਾ ਮੈਂਟਰ ਸਾਇੰਸ, ਸ਼੍ਰੀਮਤੀ ਜਸਵਿੰਦਰ ਕੌਰ ਜ਼ਿਲ੍ਹਾ ਮੈਂਟਰ ਅੰਗਰੇਜੀ, ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਰੁਪਿੰਦਰ ਸਿੰਘ ਏ.ਪੀ.ਸੀ ਜਨਰਲ, ਅਰਵਿੰਦਰ ਸਿੰਘ ਭਾਟੀਆ, ਵਿਕਰਮਜੀਤ ਸਿੰਘ ਆਦਿ ਹਾਜਰ ਸਨ।
Punjab Post Daily Online Newspaper & Print Media