ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ
ਹੇਠ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਦਾਖਲੇ ਲਈ ਮਾਪਿਆਂ ਨੂੰ ਜਾਗਰੂਕ ਕਰਨ ਲਈ ਅੱਜ ਤੋਂ ਸੂਬਾ ਪੱਧਰੀ ਐਡਮਿਸ਼ਨ ਡਰਾਇਵ ਸ਼ੁਰੂ ਕੀਤੀ ਗਈ।
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੈਕੰਡਰੀ ਵਰਗ ਵਿੱਚ ਇਸ ਡਰਾਇਵ ਦੀ ਸ਼ੁਰੂਆਤ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ. ਸਿ) ਅੰਮ੍ਰਿਤਸਰ ਵਲੋਂ ਸਰਕਾਰੀ ਹਾਈ ਸਕੂਲ ਤੁੰਗਬਾਲਾ ਤੋਂ ਕੀਤੀ ਗਈ।ਸਿੱਖਿਆ ਅਫਸਰ ਵਲੋਂ ਛੇਵੀਂ ਜਮਾਤ ਵਿੱਚ ਨਵੇਂ ਦਾਖਿਲ ਕੀਤੇ ਜਾਣ ਵਾਲੇ ਵਿਦਿਆਰਥੀ ਦੀ ਰਜਿਸਟ੍ਰੇਸ਼ਨ ਕਰਦਿਆਂ ਉਸ ਨੂੰ ਸਕੂਲ ਵਲੋਂ 5 ਕਾਪੀਆਂ ਦਾ ਸੈਟ ਦਿੱਤਾ ਗਿਆ।ਇਸ ਸਮੇਂ 14 ਬੱਚਿਆਂ ਦੇ ਮਾਪਿਆਂ ਨੇ ਬੱਚਿਆਂ ਦੀ ਰਜਿਸ਼ਟ੍ਰੇਸ਼ਨ ਕਰਵਾਈ।ਉਨ੍ਹਾਂ ਨੇ ਸਰਕਾਰੀ ਐਲੀਮੈਂਟਰੀ ਸਕੂਲ ਤੁੰਗਬਾਲਾ ਵਿਖੇ ਦਾਖਿਲਾ ਮੁਹਿੰਮ ਦੀ ਤਹਿਤ 20 ਦੇ ਕਰੀਬ ਬੱਚਿਆਂ ਨੂੰ ਰਜਿਸਟਰ ਕੀਤਾ।ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਨੇ ਇਸ ਸਮੇਂ ਕਿਹਾ ਕਿ ਜ਼ਿਲ਼੍ਹਾ ਅੰਮ੍ਰਿਤਸਰ ਦੇ ਸਮੂਹ ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ ਅਤੇ ਡਿਜ਼ੀਟਲ ਤਕਨੀਕਾਂ ਕਾਰਨ ਨਿੱਜੀ ਸਕੂਲਾਂ ਤੋਂ ਬਹੁਤ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ‘ਚ ਦਾਖਿਲ ਹੋ ਰਹੇ ਹਨ।
ਐਡਮਿਸ਼ਨ ਡਰਾਇਵ ਦੇ ਚੱਲਦਿਆਂ ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਅੰਮ੍ਰਿਤਸਰ ਵਲੋਂ ਇਕ ਵੱਖਰੇ ਸਮਾਗਮ ਦੌਰਾਨ ਪ੍ਰਾਇਮਰੀ ਸਕੂਲਾਂ ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ।ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਸਰਕੂਲਰ ਰੋਡ ਵਿਖੇ ਹੋਏ ਸਮਾਗਮ ਦੌਰਾਨ ਪਹਿਲੀ ਜਮਾਤ ਵਿੱਚ ਦਾਖਲ ਹੋਣ ਆਏ ਵਿਦਿਆਰਥੀ ਦੀ ਰਜਿਸ਼ਟ੍ਰੇਸ਼ਨ ਕਰਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਕੰਵਲਜੀਤ ਸਿੰਘ ਨੇ ਦਾਅਵਾ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲ ਨਾਲੋਂ ਜਿਆਦਾ ਬੱਚੇ ਸਰਕਾਰੀ ਸਕੂਲਾਂ ਨਾਲ ਜੁੜਣਗੇ।
ਉਨ੍ਹਾਂ ਨਾਲ ਸ਼੍ਰੀਮਤੀ ਰੇਖਾ ਮਹਾਜਨ ਉਪ ਜ਼ਿਲ੍ਹਾ ਸਿੱਖਿਆ ਅਫਸਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇੇਟਰ, ਸਕੂਲ ਮੁਖੀ ਹਰਵਿੰਦਰ ਕੌਰ, ਹੈਡ ਟੀਚਰ ਰੇਨੂੰ ਬਾਲਾ, ਵਰਿੰਦਰ ਕੁਮਾਰ ਕੰਪਿਊਟਰ ਅਧਿਆਪਕ ਤੇ ਹੋਰ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media