ਅੱਧੀ ਦਰਜਨ ਦੇ ਕਰੀਬ ਸਕੂਲਾਂ ‘ਚ ਜਾ ਕੇ ਕੀਤੀ ਅਧਿਆਪਕਾਂ ਦੀ ਹੋਸਲਾ ਅਫਜ਼ਾਈ
ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਪੰਜਾਬ ਕਿ੍ਰਸਨ ਕੁਮਾਰ ਵਲੋਂ ਜਿਲ੍ਹਾ ਪਠਾਨਕੋਟ ਦੇ ਅੱਧੀ ਦਰਜਨ ਦੇ ਕਰੀਬ ਸਕੂਲਾਂ ਦਾ
ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਜਿਸ ਦੋਰਾਨ ਉਨ੍ਹਾਂ ਨੇ ਅਧਿਆਪਕਾਂ ਦੇ ਕੰਮਾਂ ਦੀ ਸਲਾਘਾ ਕਰਦੇ ਹੋਏ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਸਿੱਖਿਆ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਸਿੱਖਿਆ ਸੱਕਤਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੌਂਤਰਪੁਰ, ਸਰਕਾਰੀ ਹਾਈ ਸਕੂਲ ਬਾਰਠ ਸਾਹਿਬ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਾਰਠ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਆ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੋਆ, ਸਰਕਾਰੀ ਪ੍ਰਾਇਮਰੀ ਸਕੂਲ ਚੱਕਰਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਖੁਰਦ, ਸਰਕਾਰੀ ਪ੍ਰਾਇਮਰੀ ਸਕਲ ਮਹਿਰਾ ਦਾ ਦੌਰਾ ਕੀਤਾ ਗਿਆ।ਉਹਨਾਂ ਨੇ ਸਕੂਲਾਂ ਵਿੱਚ ਚੱਲ ਰਹੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦਾ ਜਾਇਜ਼ਾ ਲਿਆ ਅਤੇ ਅਧਿਆਪਕਾਂ ਵੱਲੋਂ ਮਿਸਨ ਸ਼ੱਤ ਪ੍ਰਤੀਸ਼ਤ ਦੀ ਪ੍ਰਾਪਤੀ ਅਤੇ ਈਚ ਵਨ ਬਰਿੰਗ ਵਨ ਲਈ ਕੀਤੇ ਜਾ ਰਹੇ ਕਾਰਜ਼ਾਂ, ਇੰਗਲਿਸ਼ ਬੂਸਟਰ ਕਲੱਬ, ਬੱਡੀ ਗਰੁੱਪ, ਸਮਾਰਟ ਸਕੂਲ ਮੁਹਿੰਮ, ਲੀਗਲ ਲਿਟਰੇਸੀ ਕਲੱਬ, ਇਲੈਕਟੋਰਲ ਲਿਟਰੇਸੀ ਕਲੱਬ, ਗਾਈਡੈਂਸ ਐਂਡ ਕੌਂਸਲਿਂਗ ਸੈਲ, ਮਸਾਲ ਪ੍ਰੋਜੈਕਟ ਅਤੇ ਲਾਇਬ੍ਰੇਰੀ, ਕੰਪਿਊਟਰ ਲੈਬ, ਸਾਇੰਸ ਲੈਬ, ਨਬਾਰਡ ਤਹਿਤ ਨਿਰਮਾਣ ਅਧੀਨ ਨਵੇਂ ਕਮਰਿਆਂ ਦੀ ਜਾਣਕਾਰੀ ਲਈ।ਉਹਨਾਂ ਨੇ ਅਧਿਆਪਕਾਂ ਨੂੰ ਸਕੂਲਾਂ ਦੀਆਂ ਉਪਲੱਬਧੀਆਂ ਨੂੰ ਲੋਕਾਂ ਵਿੱਚ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ।
ਸਕੂਲਾਂ ਦੇ ਦੌਰੇ ਤੋਂ ਬਾਅਦ ਸਿੱਖਿਆ ਸਕੱਤਰ ਨੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਸਰਕਾਰੀ ਸਮਾਰਟ ਸਕੂਲ ਲਮੀਨੀ ਵਿਖੇ ਮੀਟਿੰਗ ਕਰਕੇ ਸਕੂਲ ਮੁਖੀਆਂ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫ਼ਲ ਬਣਾਉਣ, ਵਿਦਿਆਰਥੀਆਂ ਦੀ ਹਾਜ਼ਰੀ ਯਕੀਨੀ ਬਣਾਉਣ, 50 ਫੀਸਦੀ ਅੰਕਾਂ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਰਾਬਤਾ ਰੱਖਣ, ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਦੁਹਰਾਈ ਲਈ ਪ੍ਰਿੰਟਿੰਗ ਮਟੀਰੀਅਲ ਦੀ ਪੂਰਤੀ ਕਰਨ, ਬਡੀ ਗਰੁੱਪ ਰਾਹੀਂ ਈਚ ਵਨ ਆਸਕ ਵਨ ਐਕਟੀਵਿਟੀ ਦੇ ਯਤਨ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਪ੍ਰੋਜੈਕਟਰਾਂ ਜਾਂ ਐਲ.ਈ.ਡੀ ਰਾਹੀਂ ਪੰਜਾਬ ਐਜੂਕੇਅਰ ਐਪ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ।
Punjab Post Daily Online Newspaper & Print Media