Saturday, September 21, 2024

ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ

ਪਠਾਨਕੋਟ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੁਲਤ ਲਈ ਫੈਸਲਾ ਕੀਤਾ ਗਿਆ ਹੈ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ।ਰੂਬਲ ਸੈਣੀ ਜਿਲ੍ਹਾ ਈ ਗਵਰਨੈਂਸ ਕੋਆਰਡੀਨੇਟਰ ਪਠਾਨਕੋਟ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ।ਉਨਾਂ ਦੱਸਿਆ ਕਿ ਟਾਇਪ 1 ਸੇਵਾ ਕੇਂਦਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਤੇ ਇਹ ਸੇਵਾ 17 ਫਰਵਰੀ ਤੋਂ, ਟਾਇਪ 2 ਸੇਵਾ ਕੇਂਦਰਾਂ ਸੇਵਾ ਕੇਂਦਰ ਮਾਮੂਨ, ਸੁਜਾਨਪੁਰ ਅਤੇ ਨਜਦੀਕ ਸਿਵਲ ਹਸਪਤਾਲ ਪਠਾਨਕੋਟ ਤੇ 22 ਫਰਵਰੀ ਤੋਂ ਅਤੇ ਟਾਇਪ 3 ਸੇਵਾ ਕੇਂਦਰਾਂ ਜਿਨ੍ਹਾਂ ਵਿੱਚ ਬਾਕੀ ਜਿਲ੍ਹਾ ਪਠਾਨਕੋਟ ਦੇ 10 ਸੇਵਾ ਕੇਂਦਰ ਸਾਮਲ ਹਨ ਤੇ ਇਹ ਸੇਵਾ 26 ਫਰਵਰੀ 2021 ਤੋਂ ਉਪਲੱਬਧ ਹੋਵੇਗੀ।
                   ਉਨਾਂ ਨੇ ਸਾਰੇ ਅਜਿਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਨੇ ਹਾਲੇ ਕਾਰਡ ਨਹੀਂ ਬਣਵਾਏ ਉਹ ਬਿਨਾਂ ਦੇਰੀ ਇਹ ਕਾਰਡ ਬਣਵਾ ਲੈਣ।ਸੇਵਾ ਕੇਂਦਰ ਸ਼ਨੀਵਾਰ ਸਮੇਤ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲੇ ਹੁੰਦੇ ਹਨ।ਇਸ ਯੋਜਨਾ ਤਹਿਤ ਸਰਕਾਰ ਵਲੋਂ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਮੁਫ਼ਤ ਇਲਾਜ਼ ਦੀ ਸਹੁਲਤ ਦਿੱਤੀ ਜਾਂਦੀ ਹੈ।ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਵੱਛਤਾ ਸਹੁੰ ਚੁੱਕੀ

ਅੰਮ੍ਰਿਤਸਰ, 19 ਸਤੰਬਰ (ਸੁਖਬੀਰ ਸਿੰਘ) – ਸਵੱਛਤਾ ਹੀ ਸੇਵਾ 2024 ਮੁਹਿੰਮ ਤਹਿਤ ਰਜੇਸ਼ ਕੁਮਾਰ ਦੂਬੇ …