Thursday, September 19, 2024

ਵਿਦੇਸ਼ ‘ਚ ਪੜ੍ਹਾਈ ਜਾਂ ਕੰਮ ਕਰਨ ਦੇ ਚਾਹਵਾਨਾਂ ਲਈ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ

ਨਵਾਂਸ਼ਹਿਰ, 17 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ ਕੀਤਾ ਗਿਆ ਹੈ।ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਅਤੇ ਕੰਮ ਕਰਨ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਕਾਊਂਸਲਿੰਗ ਦਾ ਪਹਿਲਾ ਗੇੜ 1 ਮਾਰਚ 2021 ਤੋਂ 31 ਮਾਰਚ 2021 ਤੱਕ ਚਲਾਇਆ ਜਾਵੇਗਾ, ਜਿਸ ਲਈ 21 ਫਰਵਰੀ 2021 ਤੋਂ 25 ਫਰਵਰੀ 2021 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਫੋਰਨ ਕਾਊਂਸਲਿੰਗ ਦੇ ਚਾਹਵਾਨ ਪ੍ਰਾਰਥੀ ਇਸ ਸਬੰਧੀ <https://tinyurl.com/1d9cwjyg> ਅਤੇ ਵਿਦੇਸ਼ ਵਿਚ ਕੰਮ ਕਰਨ ਦੇ ਚਾਹਵਾਨ ਪ੍ਰਾਰਥੀ <https://tinyurl.com/dbu2dmzc> ਲਿੰਕ ’ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਤੀਸਰੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਸੰਪਰਕ ਕਰ ਸਕਦੇ ਹਨ।ਇਸ ਤੋਂ ਇਲਾਵਾ ਕੰਮਕਾਜ਼ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5.00 ਵਜੇ ਤੱਕ ਜ਼ਿਲ੍ਹਾ ਕਾਰੋਬਾਰ ਬਿੳੂਰੋ ਦੇ ਹੈਲਪਲਾਈਨ ਨੰਬਰ 88727-59915 ਅਤੇ ਈਮੇਲ ਆਈ. ਡੀ helplinedbeesbsn@gmail.com ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …