ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੁਲ ਜੀ.ਟੀ ਰੋਡ ਵਿਖੇ ਅੱਜ ਕਮਿਸ਼ਨਰੇਟ ਪੁਲਿਸ ਵਲੋਂ ਮਨਾਏ ਜਾ ਰਹੇ 32ਵੇਂ ਕੌਮੀ ਸੜਕ ਸੁਰੱਖਿਆ ਮਹੀਨੇ ਦੇ ਸਮਾਪਨ ਸਮਾਰੋੋਹ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮਨੋਰਥ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੇ ਹੋਏ ਟ੍ਰੈਫਿਕ ਨਿਯਮਾਂ ਬਾਰੇ ਜਾਗਰੁਕ ਕਰਨਾ ਸੀ।ਪ੍ਰੋਗਰਾਮ ਵਿੱਚ ਕਮਿਸ਼ਨਰ ਪੁਲਿਸ ਡਾ: ਸੁਖਚੈਨ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਸਵਾਗਤੀ ਭਾਸ਼ਣ ਦੇ ਕੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਇਸ ਕੌਮੀ ਸੜਕ ਸੁਰੱਖਿਆ ਮਹੀਨੇ ਦੀ ਜਾਗਰੂਕਤਾ ਮੁਹਿੰਮ ਬਾਰੇ ਜਾਣਾਕਰੀ ਦਿੱਤੀ ਗਈ।
ਅਠਵੀਂ ਜਮਾਤ ਦੀ ਵਿਦਿਆਰਥਣ ਵਲੋਂ ਸੜਕ ਸੁਰੱਖਿਆ ਨਾਲ ਸੰਬੰਧਤ ਕਵਿਤਾ ਪੇਸ਼ ਕੀਤੀ ਗਈ।ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ ਸਿਦਕਜੀਤ ਸਿੰਘ ਵਲੋਂ ਸੋਲੋ ਡਾਂਸ ਪੇਸ਼ ਕੀਤਾ ਗਿਆ।ਕੰਵਲਜੀਤ ਸਿੰਘ ਰੀਡਰ ਟੂ ਏ.ਸੀ.ਪੀ ਟ੍ਰੈਫਿਕ ਅਤੇ ਇੰਚਾਰਜ਼ ਐਜੂਕੇਸ਼ਨ ਸੈਲ ਨੇ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਦੁਰਘਟਨਾਵਾਂ ਘਟਾਉਣ ਲਈ ਵਧੀਆ ਸੁਝਾਅ ਦਿੱਤੇ ਗਏ।ਪ੍ਰੋਗਰਾਮ ਦੌਰਾਨ ਵੱਖ-ਵੱਖ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੀ ਵਧੀਆ ਕਾਗੁਜਾਰੀ ਲਈ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਡਾ: ਸੁਖਚੈਨ ਸਿੰਘ ਗਿੱਲ ਨੇ ਨਾਗਰਿਕਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਅਤੇ ਨਾਲ ਹੀ ਵਾਹਨ ਚਲਾਉਂਦੇ ਹੋਏ ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਲਈ ਕਿਹਾ।ਉਨਾਂ ਇਸ ਸੜਕ ਸੁਰੱਖਿਆ ਮਹੀਨੇ ਸੰਬੰਧੀ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਸਕੂਲਾਂ ਦਾ ਧੰਨਵਾਦ ਕੀਤਾ।ਪੰਜਾਬ ਦਾ ਲੋਕ ਨਾਚ ਭੰਗੜਾ ਵੀ ਪੇਸ਼ ਕੀਤਾ ਗਿਆ।ਪ੍ਰੋਗਰਾਮ ਦੌਰਾਨ ਰੋਟਰੀ ਕਲੱਬ, ਸਰਬਤ ਦਾ ਭਲਾ, ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ, ਗੁਰਮਿਹਰ ਸੇਵਾ ਸੁਸਾਇਟੀ ਆਦਿ ਸੁਸਾਇਟੀਆਂ ਨੂੰ ਸਨਮਾਨਿਤ ਕੀਤਾ ਗਿਆ।
ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਮੈਂਬਰ ਜਸਪਾਲ ਸਿੰਘ ਢਿੱਲੋਂ, ਸੁਖਜਿੰਦਰ ਸਿੰਘ ਪ੍ਰਿੰਸ, ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਪ੍ਰੋਗਰਾਮ ਵਿੱਚ ਸ਼ਾਮਲ ਹੋਏ।ਸਟੇਜ ਸੁਰਿੰਦਰਪਾਲ ਸਿੰਘ ਟ੍ਰੈਫਿਕ ਮਾਰਸ਼ਲ ਨੇ ਸੰਭਾਲੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …