Monday, December 23, 2024

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ

ਅੰਮ੍ਰਿਤਸਰ, 18 ਫਰਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਾਲਜ ਦੇ ਐਨ.ਐਸ.ਐਸ ਵਿਭਾਗ ਵੱਲੋਂ ਕਰਵਾਏ ਇਸ ਪ੍ਰੋਗਰਾਮ ’ਚ ਯੋਗਾ ਦੀ ਮਨੁੱਖੀ ਜੀਵਨ ’ਚ ਮਹੱਤਤਾ ਦੱਸੀ ਗਈ।
ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਅਜਕੱਲ ਦੀ ਨੌਜਵਾਨ ਪੀੜ੍ਹੀ ਮਾਨਸਿਕ ਪ੍ਰੇਸ਼ਾਨੀ ਅਤੇ ਭਾਵਨਾਤਮਿਕ ਅਸੁਰੱਖਿਆ ਨਾਲ ਪੀੜਤ ਹੈ।ਇਹ ਜਰੂਰੀ ਹੈ ਕਿ ਵਿਦਿਆਰਥੀ ਯੋਗਾ ਦੇ ਅਭਿਆਸ ਰਾਹੀਂ ਮਾਨਸਿਕ ਸ਼ਾਂਤੀ ਅਤੇ ਸਰੀਰਿਕ ਤੰਦਰੁਸਤੀ ਲਈ ਪ੍ਰੇਰਿਤ ਹੋਣ।ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਡਾ. ਗੁਰਜੀਤ ਕੌਰ ਐਸੋਸੀਏਟ ਪ੍ਰੋਫ਼ੈਸਰ, ਡਾ. ਬਿੰਦੂ ਸ਼ਰਮਾ, ਡਾ. ਸਤਿੰਦਰ ਢਿੱਲੋਂ, ਡਾ. ਰਮਨ ਅਸਿਸਟੈਂਟ ਪ੍ਰੋਫ਼ੈਸਰ ਦੀ ਅਗਵਾਈ ਹੇਠ ਕਰਵਾਇਆ ਗਿਆ।
                ਇਸ ਮੌਕੇ ਡਾ. ਸੰਯਮ ਯੋਗਾ ਅਧਿਆਪਕ ਨੇ ਸਮੂਹ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਨਾਂ ਦਾ ਅਭਿਆਸ ਕਰਵਾਇਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …