ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੁਲਤ ਲਈ ਫੈਸਲਾ ਕੀਤਾ ਗਿਆ ਹੈ ਸਰਬਤ ਸਿਹਤ ਬੀਮਾ ਯੋਜਨਾ ਦੇ
ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ।ਟਾਇਪ 1 ਸੇਵਾ ਕੇਂਦਰਾਂ ‘ਤੇ ਇਹ ਸੇਵਾ 17 ਫਰਵਰੀ ਤੋਂ, ਟਾਇਪ 2 ਸੇਵਾ ਕੇਂਦਰਾਂ ਤੇ 22 ਫਰਵਰੀ ਤੋਂ ਅਤੇ ਟਾਇਪ 3 ਸੇਵਾ ਕੇਂਦਰਾਂ ਤੇ ਇਹ ਸੇਵਾ 26 ਫਰਵਰੀ 2021 ਤੋਂ ਉਪਲੱਬਧ ਹੋਵੇਗੀ।ਉਨਾਂ ਨੇ ਸਾਰੇ ਅਜਿਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਨੇ ਹਾਲੇ ਕਾਰਡ ਨਹੀਂ ਬਣਵਾਏ ਉਹ ਬਿਨਾਂ ਦੇਰੀ ਇਹ ਕਾਰਡ ਬਣਵਾ ਲੈਣ।ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿੰਦੇ ਹਨ ਅਤੇ ਇਹ ਸ਼ਨੀਵਾਰ ਨੂੰ ਵੀ ਖੁੱਲਦੇ ਹਨ।ਇਸ ਯੋਜਨਾ ਤਹਿਤ ਸਰਕਾਰ ਵਲੋਂ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫ਼ਤ ਇਲਾਜ ਦੀ ਸਹੁਲਤ ਦਿੱਤੀ ਜਾਂਦੀ ਹੈ।ਯੋਜਨਾ ਸਬੰਧੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media