Sunday, April 5, 2026

ਪ੍ਰੀ-ਪ੍ਰਾਇਮਰੀ ਮਾਡਲ ਕਲਾਸ ਰੂਮ ਛੋਟੇ ਬੱਚਿਆਂ ਤੇ ਮਾਪਿਆਂ ਲਈ ਬਣੇ ਆਕਰਸ਼ਣ ਦਾ ਕੇਂਦਰ

ਪਠਾਨਕੋਟ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਕੇ 3-6 ਸਾਲ ਦੇ ਬੱਚਿਆਂ ਲਈ ਖੇਡ-ਖੇਡ ਵਿੱਚ ਸਿੱਖਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਅਧਾਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਮਾਪਿਆਂ ਦੁਆਰਾ ਸਰਾਹਿਆ ਜਾ ਰਿਹਾ ਹੈ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਕਮਰਿਆਂ ਵਿੱਚ 3-6 ਸਾਲਾਂ ਦੇ ਬੱਚਿਆਂ ਦੀ ਸਿੱਖਣ-ਸਿਖਾਉਣ ਪ੍ਰਕਿਰਿਆ ਨੂੰ ਖੇਡ ਵਿਧੀ ਰਾਹੀਂ ਅੰਜ਼ਾਮ ਦੇਣ ਲਈ ਰੰਗ-ਬਰੰਗੇ ਖਿਡੌਣੇ ਅਤੇ ਆਕਰਸ਼ਕ ਸਿੱਖਣ ਸਮੱਗਰੀ ਨਾਲ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਦੇ ਚਿਹਰੇ ਖਿੜੇ-ਖਿੜੇ ਨਜ਼ਰ ਆਉਂਦੇ ਹਨ।ਬੱਚਿਆਂ ਨੂੰ ਅੰਗਰੇਜੀ ਅਤੇ ਪੰਜਾਬੀ ਮਾਧਿਅਮ ਵਿੱਚ ਪ੍ਰੋਜੈਕਟਰ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ।
                ਉਨ੍ਹਾਂ ਦੱਸਿਆ ਕਿ ਨਵੰਬਰ 2017 ਵਿੱਚ ਲਗਭਗ 13 ਹਜ਼ਾਰ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੂਰੁਆਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ।ਤਿੰਨ ਸਾਲਾਂ ਵਿੱਚ ਰਿਕਾਰਡ 3.30 ਲੱਖ ਵਿਦਿਆਰਥੀਆਂ ਨੂੰ ਪ੍ਰੀ-ਪ੍ਰਾਇਮਰੀ ਜਮਾਤਾਂ ‘ਚ ਦਾਖ਼ਲ ਕੀਤਾ।ਬੱਚਿਆਂ ਨੂੰ ਖੇਡ ਵਿਧੀ ਨਾਲ ਪੜ੍ਹਾਉਣ ਲਈ ਪਾਠਕ੍ਰਮ ਤਿਆਰ ਕੀਤਾ ਗਿਆ ਹੈ।
                 ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਸਮਾਂ, ਬਲਾਕ ਪਠਾਨਕੋਟ-1 ਦੇ ਹੈਡ ਟੀਚਰ ਪ੍ਰਵੀਨ ਸਿੰਘ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਜਮਾਤ ਦੇ ਕਮਰੇ ਨੂੰ ਸਮਾਰਟ ਕਲਾਸ ਰੂਮ ਵਜੋਂ ਤਿਆਰ ਕੀਤਾ ਗਿਆ ਹੈ।ਸਕੂਲ ਵਿੱਚ ਬੱਚਿਆਂ ਦੀ ਸਿਹਤ ਸੰਭਾਲ ਅਤੇ ਸਾਫ਼-ਸਫਾਈ ਨੂੰ ਧਿਆਨ ਵਿੱਚ ਰੱਖਦਿਆਂ ਸੈਨੀਟਾਈਜ਼ ਸਟੈਂਡ, ਸਾਬਣ, ਤੌਲੀਆ ਅਤੇ ਸੈਨੀਟਾਈਜ਼ਰ ਦੀ ਸੁਵਿਧਾ ਵੀ ਉਪਲਬਧ ਕਰਵਾਈ ਗਈ ਹੈ।ਇਸ ਤੋਂ ਇਲਾਵਾ ਪ੍ਰੀ-ਪ੍ਰਾਇਮਰੀ ਸਮਾਰਟ ਰੂਮ ਵਿੱਚ ਫਰਸ਼ ‘ਤੇ ਵਧੀਆ ਮੈਟਿੰਗ ਕੀਤੀ ਗਈ ਹੈ ਅਤੇ ਦੀਵਾਰਾਂ ‘ਤੇ ਰੰਗਦਾਰ ਤਸਵੀਰਾਂ ਵੀ ਬਣਵਾਈਆਂ ਗਈਆਂ ਹਨ।ਛੋਟੇ ਬੱਚਿਆਂ ਦੀ ਸਹੂਲਤ ਲਈ ਵਿਭਾਗ ਵਲੋਂ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੀ ਸਮੱਗਰੀ ਤੇ ਗੱਦੇ ਵੀ ਜਮਾਤ ਦੇ ਕਮਰਿਆਂ ਵਿੱਚ ਰੱਖੇ ਗਏ ਹਨ।
                       ਇਸ ਮੌਕੇ ਤੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਤਰੁਣ ਪਠਾਨੀਆ ਕਲਰਕ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅ ਤਰੀ ਆਦਿ ਹਾਜਰ ਸਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …