ਸਿਵਲ ਸਰਜਨ ਨੇ ਪ੍ਰਚਾਰ ਰਿਕਸ਼ੇ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਨਵਾਂਸ਼ਹਿਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਦਾ ਮੰਤਵ ਕੋਵਿਡ-19 ਦੀ ਮਹਾਂਮਾਰੀ ਨੂੰ ਹਰਾਉਣਾ ਹੈ।
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸ਼ਹਿਰ ਵਿੱਚ ਕੋਵਿਡ-19 ਤੋਂ ਬਚਾਅ ਦਾ ਸੰਦੇਸ਼ ਦੇਣ ਲਈ ਪ੍ਰਚਾਰ ਰਿਕਸ਼ੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਪ੍ਰਚਾਰ ਰਿਕਸ਼ੇ ਜ਼ਰੀਏ ਲੋਕਾਂ ਨੂੰ ਇਸ ਬੀਮਾਰੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਇਹ ਪ੍ਰਚਾਰ ਰਿਕਸ਼ਾ ਜ਼ਿਲ੍ਹੇ ਵਿਚ ਥਾਂ-ਥਾਂ ਜਾ ਕੇ ਇਸ ਮਾਰੂ ਬੀਮਾਰੀ ਤੋਂ ਬਚਣ ਦਾ ਹੋਕਾ ਦੇਵੇਗਾ।
ਸ਼ਹੀਦ ਭਗਤ ਸਿੰਘ ਨਗਰ ਦੇ ਲੋਕਾਂ ਨੂੰ ਕੋਵਿਡ-19 ਤੋਂ ਸੁਰੱਖਿਅਤ ਰੱਖਣ ਲਈ ਸਿਵਲ ਸਰਜਨ ਨੇ ਕਿਹਾ ਹੈ ਕਿ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਉਲੀਕੀ ਪ੍ਰਚਾਰ ਰਿਕਸ਼ਾ ਮੁਹਿੰਮ ਲੋਕਾਂ ਲਈ ਲਾਹੇਵੰਦ ਸਾਬਿਤ ਹੋਵੇਗੀ।ਹਰੇਕ ਸ਼ਹਿਰ ਵਾਸੀ ਨੂੰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੱਥ ਧੋਣ, ਮਾਸਕ ਪਾਉਣ, ਤੇ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਜੋ ਸਮੇਂ ਦੀ ਲੋੜ ਵੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਬਜ਼ਾਰ, ਗਲੀ, ਮਹੁੱਲੇ ਅੰਦਰ ਡੋਰ ਟੂ ਡੋਰ ਰਿਕਸ਼ਾ ਰਾਹੀ ਮਿਸ਼ਨ ਫਤਹਿ ਤਹਿਤ ਕੋਵਿਡ ਦੇ ਬਚਾਅ ਬਾਰੇ ਪ੍ਰਚਾਰ ਕੀਤਾ ਜਾਵੇਗਾ।
ਪ੍ਰਚਾਰ ਰਿਕਸ਼ਾ ਰਵਾਨਾ ਕਰਨ ਵੇਲੇ ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਂਡਾ, ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹਰਪ੍ਰੀਤ ਸਿੰਘ, ਤਰਸੇਮ ਲਾਲ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਰਹੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media