ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓ.ਪੀ ਸੋਨੀ ਵਲੋਂ ਅੰਮ੍ਰਿਤਸਰ ਬਾਈਪਾਸ ਸਥਿਤ ਐਸ.ਕਾਲੋਨੀ ਦੀ ਗਊਸ਼ਾਲਾ ਦੇ ਨਿਰਮਾਣ ਲਈ
ਮਾਧਵ ਗੂੜੀਆਂ ਵੈਸ਼ਣਵ ਪੀਠ ਟਰੱਸਟ ਨੂੰ 5 ਲੱਖ ਰੁਪਏ ਦਾ ਚੈਕ ਦਿੱਤਾ ਗਿਆ।ਅੱਜ ਟਰੱਸਟ ਦੇ ਪ੍ਰਬੰਧਕਾਂ ਨੂੰ ਇਹ ਚੈਕ ਸੌਂਪਦੇ ਹੋਏ ਸੋਨੀ ਨੇ ਕਿਹਾ ਕਿ ਬੇਜ਼ੁਬਾਨ ਜਾਨਵਰਾਂ ਦੀ ਭਲਾਈ ਲਈ ਸਰਕਾਰ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।ਉਹ ਆਸ ਕਰਦੇ ਹਨ ਕਿ ਸੰਸਥਾ ਸੜਕਾਂ ‘ਤੇ ਘੁੰਮਦੀਆਂ ਗਾਵਾਂ ਨੂੰ ਆਪਣੀ ਗਊਸ਼ਾਲਾ ਵਿਚ ਥਾਂ ਦੇਵੇ।ਇਸ ਨਾਲ ਜਿੱਥੇ ਇੰਨਾਂ ਜਾਨਵਰਾਂ ਦੀ ਸਾਂਭ-ਸੰਭਾਲ ਵਧੀਆ ਤਰੀਕੇ ਨਾਲ ਹੋ ਸਕੇ, ਉਥੇ ਸੜਕੀ ਘਟਨਾਵਾਂ ਨੂੰ ਵੀ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਹੋਰ ਮਦਦ ਵੀ ਕਰਨਗੇ।
ਇਸ ਮੌਕੇ ਉਨਾਂ ਨਾਲ ਕੌਂਸਲਰ ਵਿਕਾਸ ਸੋਨੀ, ਧਰਮਵੀਰ ਸਰੀਨ, ਕੁਲਦੀਪ ਸਰੀਨ, ਜੀਆ ਲਾਲ, ਵਿਜੈ ਕੁਮਾਰ ਸੇਠੀ ਅਤੇ ਰੋਲੀ ਪਰਿਵਾਰ ਦੇ ਮੋਹਤਬਰ ਵੀ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media