ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਇਤਿਹਾਸਕ ਇਮਾਰਤਾਂ/ 6 ਵਿਸ਼ੇ ‘ਤੇ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ।ਡਿਪਟੀ ਡਾਇ
ਰੈਕਟਰ ਵਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਪ੍ਰਾਰਥੀ ਇਸ ਮੁਕਾਬਲੇ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ, ਉਹ 25 ਫਰਵਰੀ 2021 ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਈਮੇਲ ਆਈ.ਡੀ <mailto:dbee.amritsar@punjab.gov.in> `ਤੇ ਆਪਣੇ ਵਲੋਂ ਖਿੱਚੀਆਂ 5 ਫੋਟੋਆਂ ਜੇ.ਪੀ.ਜੀ ਫਾਰਮੇਟ ਵਿੱਚ ਭੇਜ ਸਕਦੇ ਹਨ।ਉਨਾਂ ਕਿਹਾ ਕਿ ਇਸ ਮੁਕਾਬਲੇ ਦਾ ਨਤੀਜਾ 26 ਫਰਵਰੀ ਨੂੰ ਬਿਊਰੋ ਦਫਤਰ ਵਿਖੇ ਐਲਾਨਿਆ ਜਾਵੇਗਾ।ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਪ੍ਰਾਰਥੀਆਂ ਨੂੰ ਇਨਾਮ ਵੀ ਦਿੱਤੇ ਜਾਣਗੇ।
ਡਿਪਟੀ ਡਾਇਰੈਕਟਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਫੋਟੋਗ੍ਰਾਫੀ ਮੁਕਾਬਲੇ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾਂਦੇ ਇਨ੍ਹਾਂ ਹੁਨਰ ਵਿਕਾਸ ਮੁਕਾਬਲਿਆਂ ਦਾ ਲਾਭ ਲੈਣ।
Punjab Post Daily Online Newspaper & Print Media